ਵੱਡੀ ਤਾਜਾ ਖਬਰ ਪੰਜਾਬ ਤੋਂ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅੱਜ ਆਹ ਕੀ ਕੀ ਹੋ ਗਿਆ …. .ਅਕਾਲ ਤਖ਼ਤ ਸਾਹਿਬ ਤੇ ….. ਲੱਥੀਆਂ ਪੱਗਾਂ ਹੋਇਆ ਭਿਆਨਕ ਟਕਰਾਅ
ਅਕਾਲ ਤਖ਼ਤ ‘ਤੇ ਅਪਰੇਸ਼ਨ ਬਲਿਊ ਸਟਾਰ ਦੀ 34 ਬਰਸੀ ਮਨਾਉਣ ਸਮੇਂ ਗਰਮ ਖ਼ਿਆਲੀ ‘ਤੇ ਐਸਜੀਪੀਸੀ ਦੀ ਟਾਸਕ ਫੋਰਸ ਵੱਲੋਂ ਕੀਤੇ ਲਾਠੀਚਾਰਜ ਵਿੱਚ ਇੱਕ ਵਿਅਕਤੀ ਜਖਮੀ ਹੋਗਿਆ ਕਈਆਂ ਦੀਆਂ ਪੱਗਾਂ ਲੈ ਗਈਆਂ। ਇਹ ਮਾਮਲਾ ਉਦੋਂ ਵਾਪਰਿਆਂ ਜਦੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੌਮ ਦੇ ਨਾਮ ਸੰਦੇਸ਼ ਦੇਣ ਲੱਗੇ ਤਾਂ ਗਰਮ ਖਿਆਲੀਆਂ ਵੱਲੋਂ ਖ਼ਾਲਿਸਤਾਨ ਪੱਖੀ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਐਸਜੀਪੀਸੀ ਦੀ ਟਾਸਕ ਫੋਰਸ ਨੇ ਗਰਮ ਖ਼ਿਆਲੀ ਜਥੇਬੰਦੀਆਂ ਉੱਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ……. ਜਿਸ ਦੌਰਾਨ ਇੱਕ ਵਿਅਕਤੀ ਜ਼ਖਮੀ ਹੋ ਗਿਆ ਤੇ ਕਈਆਂ ਦੀਆਂ ਪੱਗਾਂ ਲੈ ਗਈਆਂ।
ਇਸ ਘਟਨਾ ਬਾਰੇ ਗੱਲ ਕਰਦਿਆਂ ਜਥੇਦਾਰ ਗੁਰਬਚਨ ਸਿੰਘ ਨੇ ਕਿਹਾ ਕਿ ਆਪਸ ਦੀ ਲੜਾਈ ਕੌਮ ਦਾ ਨੁਕਸਾਨ ਕਰ ਰਹੀ .. । ਜਥੇਦਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 34 ਸਾਲ ਪਹਿਲਾਂ ਦੇ ਇਸ ਦੁਖਾਂਤ ਦਾ ਰਹਿੰਦੀ ਦੁਨੀਆ ਤੱਕ ਯਾਦ ਰਹੇਗਾ। ਸਮੇਂ ਦੀ ਕਾਂਗਰਸ ਸਰਕਾਰ ਨੇ ਜਿਹੜਾ ਹਮਲਾ ਫ਼ੌਜ ਤੋਂ ਕਰਵਾਇਆ ਉਸ ਨੂੰ ਭੁੱਲਿਆ ਨਹੀਂ ਜਾ ਸਕਦਾ।
ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਜਿਹੜਾ ਸਮਾਨ ਬਲਿਊ ਸਟਾਰ ਸਮੇਂ ਚੁੱਕਿਆ ਗਿਆ ਸੀ, ਉਹ ਵਾਪਸ ਕੀਤਾ ਜਾਵੇ। ਇਸ ਦੇ ਨਾਲ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦਾ ਰਿਵਾਲਵਰ ਅਤੇ ਹੋਰ ਤੀਰ ਵੀ ਸਿੱਖ ਕੌਮ ਨੂੰ ਵਾਪਸ ਕੀਤੇ ਜਾਣ ਦੀ ਮੰਗ ਕੀਤੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ