ਆਹ ਦੇਖੋ ਪੰਜਾਬ ਚ ਕੀ ਭਾਣਾ ਵਾਪਰ ਗਿਆ

ਪੰਜਾਬ ਚ ਆਹ ਦੇਖੋ  ਕੀ ਭਾਣਾ ਵਾਪਰ ਗਿਆ……

ਅਜਨਾਲਾ : ਤਹਿਸੀਲ ਅਜਨਾਲਾ ਦੇ ਇੱਕ ਪਿੰਡ ਮਾਕੋਵਾਲ ‘ਚ ਇੱਕ ਘਰ ‘ਚੋਂ ਹੀ ਇੱਕ ਪਰਿਵਾਰ ਦੇ ਤਿੰਨ ਜਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਜਿਸ ਦੇ ਕਾਰਨ ਪੂਰੇ ਪਿੰਡ ‘ਚ ਦਹਿਸ਼ਤ ਦਾ ਮਹੌਲ ਦਾ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲਾਸ਼ਾਂ ਮਾਂ-ਧੀ ਤੇ ਦੋਹਤੀ ਦੀਆਂ ਹਨ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਅਮਰਬੀਰ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਉਹਨਾਂ ਦੇ ਪਰਿਵਾਰ ਦੇ ਮੈਂਬਰਾਂ ਦਾ ਕਤਲ ਹੋ ਗਿਆ ਹੇ। ਉਹਨਾਂ ਨੇ ਦੱਸਿਆ ਹੈ ਕਿ ਮ੍ਰਿਤਕ ਦਿਲਪ੍ਰੀਤ ਕੌਰ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਸੀ ਅਤੇ ਉਹ ਇਹਨਾਂ ਨੂੰ ਤੰਗ – ਪਰੇਸ਼ਾਨ ਵੀ ਕਰਦਾ ਸੀ। ਇਸ ਲਈ ਉਹਨਾਂ ਨੂੰ ਸ਼ੱਕ ਹੈ ਕਿ ਇਹਨਾਂ ਦੀ ਮੌਤ ਦਾ ਕਾਰਨ ਦਿਲਪ੍ਰੀਤ ਦਾ ਪਤੀ ਪ੍ਰਭ ਹੈ।

Amritsar Makowal Village

ਇਸ ਮੌਖੇ ਕਰਤਾਰ ਕੌਰ ਦੀ ਬੇਟੀ ਜੀਤੋ ਨੇ ਦੱਸਿਆ ਕਿ ਉਹ ਤਿੰਨ ਦਿਨਾਂ ਤੋਂ ਹੀ ਇਹਨਾਂ ਨੂੰ ਫ਼ੋਨ ਕਰ ਰਹੇ ਸਨ ਪਰ ਕੋਈ ਵੀ ਫ਼ੋਨ ਨਹੀਂ ਸੀ ਚੁੱਕ ਰਿਹਾ ਅਤੇ ਜਦੋਂ ਇੱਕ ਰਿਸ਼ਤੇਦਾਰ ਵੱਲੋਂ ਕੰਧ ਟੱਪ ਕੇ ਅੰਦਰ ਜਾ ਕੇ ਦੇਖਿਆ ਗਿਆ ਤਾਂ ਉਹਨਾਂ ਦੇਖਿਆ ਕਿ ਇਹਨਾਂ ਤਿੰਨਾਂ ਦੀਆਂ ਲਾਸ਼ਾਂ ਅੰਦਰ ਪਈਆਂ ਸਨ। ਇਸ ਸਬੰਧ ‘ਚ ਪਿੰਡ ਦੇ ਸਾਬਕਾ ਸਰਪੰਚ ਨੇ ਕਿਹਾ ਕਿ ਉਹਨਾਂ ਨੂੰ ਪਤਾ ਲੱਗਿਆ ਕਿ ਤਿੰਨ ਔਰਤਾਂ ਦਾ ਕਤਲ ਹੋ ਗਿਆ ਹੈ, ਅਤੇ ਉਸ ਨੂੰ ਇਸ ਸਬੰਧ ‘ਚ ਪਤਾ ਲੱਗਿਆ ਸੀ ਕਿ ਇਹਨਾਂ ਦਾ ਆਪਣੇ ਸਹੁਰਿਆਂ ਨਾਲ ਵੀ ਝਗੜਾ ਚੱਲ ਰਿਹਾ ਸੀ।

Amritsar Makowal Village

 

ਜਿਸ ਤੋਂ ਬਾਅਦ ਘਟਨਾਂ ਦੀ ਸੂਚਨਾਂ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮੌਕੇ ‘ਤੇ ਪਹੁੰਚੇ ਡੀ ਐੱਸ ਪੀ ਹਰਪਾਲਸਿੰਘ ਨੇ ਕਿਹਾ ਕਿ ਤਿੰਨਾਂ ਦੀ ਹੱਤਿਆ ਕਿਸੇ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਇਸ ਤੋਂ ਬਿਨਾਂ ਉਹਨਾਂ ਨੇ ਇਹ ਵੀ ਦੱਸਿਆ ਕਿ ਇਹਨਾਂ ਕਤਲਾਂ ਦਾ ਮਾਮਲਾ ਕਿਸੇ ਜ਼ਮੀਨੀ ਵਿਵਾਦ ਦੇ ਨਾਲ ਵੀ ਜੁੜਿਆ ਲੱਗਦਾ ਹੈ। ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਡੀ ਐੱਸ ਪੀ ਦਾ ਕਹਿਣਾ ਹੈ ਕਿ ਇਹ ਪੂਰਾ ਮਾਮਲਾ ਕੀ ਹੈ ਇਹ ਤਫ਼ਤੀਸ ਕਰਨ ਤੋਂ ਬਾਅਦ ਹੀ ਪਤਾ ਲੱਗੇਗਾ। ਉਹਨਾਂ ਕਿਹਾ ਕਿ ਪੁਲਿਸ ਸਾਰੀਆਂ ਹੀ ਕੜੀਆ ਨੂੰ ਜੋੜ ਕੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਮੁਲਜ਼ਮ ਦਾ ਪਤਾ ਲੱਗਣ ‘ਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Amritsar Makowal Village

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: