ਹੁਣੇ ਹੁਣੇ ਆਈ ਤਾਜਾ ਵੱਡੀ ਖਬਰ –
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੰਜਾਬ ਦੇ 5 ਸ਼ਹਿਰਾਂ ‘ਚ ਅੱਜ ਰਾਤ 11 ਵਜੇ ਤੋਂ ਇੰਟਰਨੈੱਟ ਰਹੇਗਾ ਬੰਦ
ਪੰਜਾਬ ਦੇ 5 ਸ਼ਹਿਰਾਂ ‘ਚ ਅੱਜ ਰਾਤ 11 ਵਜੇ ਤੋਂ ਇੰਟਰਨੈੱਟ ਰਹੇਗਾ ਬੰਦ
ਜਲੰਧਰ (ਏਜੰਸੀ)- ਪੰਜਾਬ ਸਰਕਾਰ ਵਲੋਂ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਲੁਧਿਆਣਾ ਵਿਚ ਅੱਜ ਰਾਤ 11 ਵਜੇ ਤੋਂ ਇੰਟਰਨੈੱਟ ਸੇਵਾਵਾਂ ਬੰਦ ਰਹੇਗਾ। ਇਹ ਇੰਟਰਨੈੱਟ ਸੇਵਾਵਾਂ
ਇਕ ਦਿਨ ਲਈ ਬੰਦ ਕੀਤੀਆਂ ਗਈਆਂ। ਫਗਵਾੜਾ ਵਿਚ ਜਨਰਲ ਸਮਾਜ ਅਤੇ ਦਲਿਤ ਸਮਾਜ ਵਿਚ ਪੈਦਾ ਹੋਏ ਤਣਾਅ ਕਾਰਨ ਪੰਜਾਬ ਸਰਕਾਰ ਵਲੋਂ ਇਹ ਫੈਸਲਾ ਲਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ
ਫਗਵਾੜਾ ਬੰਗਾ ਰੋਡ ਉੱਤੇ ਪਿਛਲੇ ਕਈ ਦਿਨਾਂ ਤੋਂ ਜਨਰਲ ਸਮਾਜ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਗੋਲ ਚੌਂਕ ਦਾ ਨਾਂ ਬਦਲ ਕੇ ਸੰਵਿਧਾਨ ਚੌਂਕ ਰੱਖਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਜਨਰਲ ਸਮਾਜ ਅਤੇ ਦਲਿਤ ਸਮਾਜ ਦੇ ਲੋਕਾਂ ਵਿਚ ਵਿਵਾਦ ਸ਼ੁਰੂ ਹੋ ਗਿਆ।