ਤਾਜਾ ਵੱਡੀ ਖਬਰ……….
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਗੈਂਗਸਟਰ ਦਿਲਪ੍ਰੀਤ ਬਾਬਾ ਨੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਦਿੱਤੀ ਧਮਕੀ….
ਗੈਂਗਸਟਰ ਦਿਲਪ੍ਰੀਤ ਬਾਬਾ ਨੇ ਅੱਜ ਇੱਕ ਹੋਰ ਮਸ਼ਹੂਰ ਪੰਜਾਬੀ ਗਾਇਕ ਨੂੰ ਧਮਕੀ ਦਿੱਤੀ । ਉਸ ਨੇ ਇਹ ਧਮਕੀ ਵਟਸਐਪ ਕਾਲ ਦੇ ਰਾਹੀਂ ਦਿੱਤੀ। ਗੈਂਗਸਟਰ ਦਿਲਪ੍ਰੀਤ ਨੇ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਧਮਕੀ ਦਿੱਤੀ ਹੈ। ਪਰ ਇਹ ਧਮਕੀ ਕਿਉੁਂ ਦਿੱਤੀ ਗਈ ਹੈ ਇਸ ਦੇ ਬਾਰੇ ‘ਚ ਕੋਈ ਵੀ ਜਾਣਕਾਰੀ ਨਹੀਂ ਹੈ। ਇਹ ਗੱਲ ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਫਿਲਮ ‘ਕੈਰੀ ਆਨ ਜੱਟਾ – 2’ ਰਿਲੀਜ਼ ਹੋਈ ਸੀ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਗੈਂਗਸਟਰ ਦਿਲਪ੍ਰੀਤ ਬਾਬੇ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਵੀਡੀਓ ਐਡੀਟਰ ਪਰਮੀਸ਼ ਵਰਮਾ ਦੇ ਵੀ ਇੱਕ ਰੈਸਟੋਰੈਟ ਤੋਂ ਬਾਹਰ ਆਉਦਿਆਂ ਗੋਲੀ ਮਾਰ ਦਿੱਤੀ ਸੀ। ਜਿਸ ਤੋਂ ਬਾਅਦ ‘ਚ ਉਸ ਨੇ ਇਸ ਸੰਬੰਧੀ ਫੇਸਬੁੱਕ ‘ਤੇ ਪੋਸਟ ਸ਼ੇਅਰ ਕਰਕੇ ਇਸ ਦੀ ਜਿੰਮੇਵਾਰੀ ਵੀ ਲਈ ਸੀ। ਕੁੱਝ ਹੀ ਦਿਨ ਪਹਿਲਾਂ ਹੀ ਗੈਂਗਸਟਰ ਦਿਲਪ੍ਰੀਤ ਬਾਬੇ ਨੇ ਨੰਗਲ ਦੇ ਇੱਕ ਵਪਾਰੀ ਨੂੰ ਵੀ ਧਮਕੀ ਦੇ ਕੇ ਉਸ ਦੇ ਕੋਲੋਂ ਫਿਰੌਤੀ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਉਸ ਵਪਾਰੀ ਨੇ ਇਸ ਸੰਬੰਧੀ ਪੁਲਿਸ ਕੋਲ ਰਿਪੋਰਟ ਵੀ ਦਰਜ ਕਰਵਾਈ ਸੀ।
ਪਰ ਤੁਹਾਨੂੰ ਦੱਸ ਦੇਈਏ ਕਿ ਪੁਲਿਸ ਪਰਮੀਸ਼ ਵਰਮਾ ਦੇ ਮਾਮਲੇ ਤੋਂ ਲੈ ਕੇ ਨੰਗਲ ਦੇ ਵਪਾਰੀ ਦੇ ਮਾਮਲੇ ਤੱਕ ਬਿਲਕੁਲ ਚੁੱਪ ਹੈ ਅਤੇ ਇਸ ਸੰਬੰਧੀ ਕੋਈ ਵੀ ਬਿਆਨ ਨਹੀਂ ਦੇ ਰਹੀ। ਪਰ ਹੁਣ ਇਹ ਦੇਖਣਾ ਲਾਜ਼ਮੀ ਹੋਵੇਗਾ ਕਿ ਅੱਜ ਦੀ ਇਸ ਘਟਨਾ ਤੋਂ ਬਾਅਦ ਪੁਲਿਸ ਕੀ ਕਾਰਵਾਈ ਕਰਦੀ ਹੈ ਅਤੇ ਗੈਂਗਸਟਰ ਦਿਲਪ੍ਰੀਤ ਬਾਬੇ ਖਿਲਾਫ ਕੀ ਕਾਰਵਾਈ ਕਰਦੀ ਹੈ।। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ