ਜਿਹੜੇ ਪੱਗਾਂ ਬੰਨਣ ਦਾ ਸ਼ੋਂਕ ਰੱਖਦੇ ਨੇ ਉਹ ਪੱਗਾਂ ਸੰਭਾਲਣੀਆਂ ਵੀ ਸਿੱਖੋ ….ਸ਼ੇਅਰ ਕਰੋ

ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ।

ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮੱਦਦ ਕਰਦੀ ਹੈ।

ਸਿੱਖ ਧਰਮ ਦਾ ਦਸਤਾਰ ਨਾਲ ਸਬੰਧ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਰਿਹਾ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਸਤਾਰ ਜਰੂਰੀ ਕਰਨ ਤੋਂ ਪਹਿਲਾਂ ਵੀ ਸਾਰੇ ਗੁਰੂ ਸਹਿਬਾਨਾਂ ਨੇ ਦਸਤਾਰ ਸਜਾ ਕੇ ਰੱਖੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਵਾਲ ਨਾ ਕਟਾਉਣ ਦੀ ਅਤੇ ਬਾਣੀ ਦੇ ਨਾਲ-ਨਾਲ ਬਾਣੇ ਵਿੱਚ ਪੂਰਨ ਹੋਣ ਦੀ ਵੀ ਹਦਾਇਤ ਕੀਤੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਫਰਮਾਇਆ ਕਿ ਉਹਨਾਂ ਨੂੰ ਸਿੱਖ ਨਾਲੋਂ ਸਿੱਖ ਦੀ ਰਹਿਤ ਜਿਆਦਾ ਪਿਆਰੀ ਹੈ।
Image result for ਪੱਗ
ਸਿੱਖ ਗੁਰੂਆਂ ਤੋਂ ਬਾਅਦ ਸਿੱਖ ਇਤਿਹਾਸ ਵਿੱਚ ਸਾਰੀਆਂ ਮਹੱਤਵਪੂਰਣ ਸ਼ਖਸ਼ੀਅਤਾਂ ਦਸਤਾਰ-ਧਾਰੀ ਰਹੀਆਂ ਹਨ। ਬਾਬਾ ਬੰਦਾ ਸਿੰਘ ਬਹਾਦਰ, ਮਹਾਰਾਜਾ ਰਣਜੀਤ ਸਿੰਘ, ਅਤੇ ਹੋਰ ਬਹੁਤ ਸਾਰੇ ਸਿੱਖ ਜਰਨੈਲ ਸ਼ਾਨਦਾਰ ਦਸਤਾਰਾਂ ਵਿੱਚ ਦਿਖਾਈ ਦਿੰਦੇ ਹਨ।ਅਜੋਕੇ ਸਮੇਂ ਵਿੱਚ ਵੀ ਸਿੱਖਾਂ ਨੇ ਆਪਣਾ ਦਸਤਾਰ ਦਾ ਹੱਕ ਹਾਸਲ ਕਰਨ ਲਈ ਬਹੁਤ ਘਾਲਣਾ ਘਾਲੀਆਂ ਹਨ।
Related image
ਪੱਗ ਬੰਨਣ ਨਾਲ ਮਾਣ-ਸਨਮਾਨ ਅਤੇ ਆਤਮ-ਵਿਸ਼ਵਾਸ਼ ਵਿੱਚ ਵਾਧਾ ਹੁੰਦਾ ਹੈ। ਪਹਿਲੇ ਅਤੇ ਦੂਸਰੇ ਵਿਸ਼ਵ ਯੁੱਧ ਵਿੱਚ ਸਿੱਖ ਫੌਜੀਆਂ ਨੇ ਪੱਗਾਂ ਬੰਨ ਕੇ ਹੀ ਹਿੱਸਾ ਲਿਆ। ਮਹਾਨ ਸਾਹਿਤਕਾਰ ਭਾਈ ਰਣਧੀਰ ਸਿੰਘ ਜ੍ਹੇਲ ਵਿੱਚ ਆਪਣਾ ਪੱਗ ਬੰਨਣ ਦਾ ਹੱਕ ਪ੍ਰਾਪਤ ਕਰਨ ਲਈ ਮਰਨ ਵਰਤ ਤੇ ਬੈਠੇ ਅਤੇ ਅੰਤ ਵਿੱਚ ਆਪਣੇ ਮਿਸ਼ਨ ਵਿੱਚ ਸਫਲ ਹੋਏ। ਪੱਛਮੀ ਦੇਸ਼ਾਂ ਵਿੱਚ ਵੀ ਸਿੱਖਾਂ ਨੇ ਪੱਗ ਬੰਨਣ ਦਾ ਹੱਕ ਹਾਸਲ ਕਰਨ ਲਈ ਸਮੇਂ ਸਮੇਂ ਤੇ ਕਾਫੀ ਕਾਨੂੰਨੀ ਲੜਾਈਆਂ ਲੜੀਆਂ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: