ਟਰੂਡੋ ਨੇ ਵਿਜ਼ਟਰ ਬੌਕਸ ਚ ਲਿਖਿਆ ਕੁਝ ਅਜਿਹਾ, ਮਾਣ ਹੋਵੇਗਾ ਤੁਹਾਨੂੰ ਵੀ ਸ਼ੇਅਰ ਜਰੂਰ ਕਰੋ
ਚੰਡੀਗੜ੍ਹ: “ਇਸ ਪਾਵਨ ਸਥਾਨ ‘ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਉਹ ਕਿਰਪਾ ਤੇ ਨਿਮਰਤਾ ਨਾਲ ਭਰ ਗਏ।” ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਰਿਮੰਦਰ ਸਾਹਿਬ ਦੀ ਵਿਜ਼ੀਟਰ ਬੁੱਕ ‘ਤੇ ਆਪਣਾ ਤਜ਼ਰਬਾ ਸਾਂਝਾ ਕਰਦੇ ਹੋਏ ਇਹ ਸ਼ਬਦ ਲਿਖੇ ਹਨ। ਅੱਜ ਆਪਣੇ ਪਰਿਵਾਰ ਤੇ ਕੈਬਨਿਟ ਦੇ ਕੁਝ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਸਨ।
ਟਰੂਡੋ ਨੇ ਸ੍ਰੀ ਹਰਿਮੰਦਰ ਸਾਹਿਬ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਦਰਸ਼ਨੀ ਡਿਊੜੀ ਰਾਹੀਂ ਮੱਥਾ ਟੇਕਣ ਲਈ ਪਰਿਵਾਰ ਸਮੇਤ ਪੁੱਜੇ। ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਟਰੂਡੋ ਪਰਿਵਾਰ ਨੂੰ ਸਿਰੋਪਾ ਭੇਟ ਕੀਤਾ। ਟਰੂਡੋ ਨੇ 10 ਮਿੰਟ ਲੰਗਰ ਪਕਾਉਣ ਦੀ ਸੇਵਾ ਵੀ ਕੀਤੀ।
ਇਸ ਮੌਕੇ ਟਰੂਡੋ ਨਾਲ ਨਵਜੋਤ ਸਿੰਘ ਸਿੱਧੂ, ਹਰਦੀਪ ਸਿੰਘ ਪੂਰੀ, ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ ਮੌਜੂਦ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਸਟਿਨ ਟਰੂਡੋ ਦਾ ਸਵਾਗਤ ਕੀਤਾ।