ਢੱਡਰੀਆਂ ਵਾਲਿਆਂ ਲਈ ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ …

 

ਬਿਲਕੁਲ ਹੁਣੇ ਆਈ ਤਾਜਾ ਖਬਰ

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਢੱਡਰੀਆਂ ਵਾਲਿਆਂ ਲਈ ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ …

 

ਸਿੱਖਾਂ ਦੇ ਅਹਿਮ ਪ੍ਰਚਾਰਕਾਂ ਵਿੱਚ ਗਿਣੇ ਜਾਣ ਵਾਲੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਲਈ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇੱਕ ਹੋਰ ਵੱਡਾ ਫੈਸਲਾ ਲਿਆ ਹੈ । 2016 ਵਿੱਚ ਢੱਡਰੀਆਂ ਵਾਲਿਆਂ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਉਹ ਵਾਲ ਵਾਲ ਬਚੇ ਸਨ । ਉਸ ਪਿੱਛੋਂ ਇਸ ਮਸਲੇ ਉੱਪਰ ਬਹੁਤ ਕੁਝ ਸਾਹਮਣੇ ਆਇਆ । ਢੱਡਰੀਆਂ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਲੇ ਤੱਕ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ । ਇਸ ਪੂਰੇ ਮਸਲੇ ਤੇ ਬੋਲਦਿਆਂ ਹੋਇਆਂ ਢੱਡਰੀਆਂ ਵਾਲਿਆਂ ਨੇ ਕਈ ਵਾਰ ਸੋਸ਼ਲ ਮੀਡੀਆ ਉੱਪਰ ਵੀਡੀਓਜ਼ ਸਾਂਝੀਆਂ ਕਰਕੇ ਕੁਝ ਪੰਥ ਦੇ ਆਗੂਆਂ ਅਤੇ ਜਥੇਬੰਦੀਆਂ ਦਾ ਵੀ ਨਾਮ ਲਿਆ ਹੈ ਜਿਨ੍ਹਾਂ ਦੁਆਰਾ ਉਨ੍ਹਾਂ ਨੂੰ ਇਹ ਧਮਕੀਆਂ ਮਿਲ ਰਹੀਆਂ ਹਨ ।

ਇਸੇ ਦੇ ਚੱਲਦਿਆਂ ਹੀ ਪੰਜਾਬ ਸਰਕਾਰ ਵੱਲੋਂ ਢੱਡਰੀਆਂ ਵਾਲਿਆਂ ਨੂੰ ਪਹਿਲਾਂ ਵੀ ਪੁਲੀਸ ਸੁਰੱਖਿਆ ਦਿੱਤੀ ਗਈ ਸੀ ਪ੍ਰੰਤੂ ਉਨ੍ਹਾਂ ਨੂੰ ਮਿਲ ਰਹੀਆਂ ਲਗਾਤਾਰ ਧਮਕੀਆਂ ਦੇ ਚੱਲਦਿਆਂ ਹੋਇਆਂ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਢੱਡਰੀਆਂ ਵਾਲਿਆਂ ਨੂੰ ਜ਼ਰੂਰਤ ਅਨੁਸਾਰ ਹੋਰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ ।
ਇਸ ਗੱਲ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਐਡਵਾਈਜ਼ਰ ਨੇ ਇੱਕ ਟਵੀਟ ਦੇ ਜ਼ਰੀਏ ਦਿੱਤੀ ।


ਢੱਡਰੀਆਂ ਵਾਲਿਆਂ ਉੱਪਰ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦੇ ਕਈ ਜਗ੍ਹਾ ਉੱਪਰ ਦੀਵਾਨ ਲੱਗਣੋਂ ਵੀ ਰੋਕੇ ਗਏ ਹਨ । ਸੋ ਇਹ ਸਭ ਦੇ ਚੱਲਦਿਆਂ ਢੱਡਰੀਆਂ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਕਿਸੇ ਸਮੇਂ ਵੀ ਕੁਝ ਵੀ ਹੋ ਸਕਦਾ ਹੈ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸਕਿਓਰਿਟੀ ਵਿੱਚ ਵਾਧਾ ਕੀਤਾ ਗਿਆ ਹੈ ।


Posted

in

by

Tags: