ਢੱਡਰੀਆਂ ਵਾਲੇ ਦੁਆਲੇ ਰਹਿਣਗੇ ਦੋ ਦਰਜਨ ਸੁਰੱਖਿਆ ਮੁਲਾਜ਼ਮ ਅਤੇ ……

ਤਾਜਾ ਵੱਡੀ ਖਬਰ …….

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਢੱਡਰੀਆਂ ਵਾਲੇ ਦੁਆਲੇ ਰਹਿਣਗੇ ਦੋ ਦਰਜਨ ਸੁਰੱਖਿਆ ਮੁਲਾਜ਼ਮ ਅਤੇ ……

 

 

ਪਟਿਆਲਾ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਦੁਆਲੇ ਸਖਤ ਪੁਲਿਸ ਪਹਿਰਾ ਰਹੇਗਾ। ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਨਾਲ ਦੋ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮ ਰਹਿਣਗੇ। ਦਮਦਮੀ ਟਕਸਾਲ ਦੇ ਚਰਨਜੀਤ ਸਿੰਘ ਜੱਸੋਵਾਲ ਵੱਲੋਂ ਧਮਕੀ ਦੇਣ ਮਗਰੋਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਸ਼ੁੱਕਰਵਾਰ ਨੂੰ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ। ਐਸਪੀ ਪੱਧਰ ਦੇ ਦੋ ਅਧਿਕਾਰੀਆਂ ਦੀ ਅਗਵਾਈ ਹੇਠਲੀ ਟੀਮ ਨੇ ਸੰਗਰੂਰ ਰੋਡ ਉੱਤੇ ਸਥਿਤ ਗੁਰਦੁਆਰਾ ਪਰਮੇਸ਼ਰ ਦੁਆਰ ਸ਼ੇਖੂਪੁਰ ਵਿੱਚ ਉਨ੍ਹਾਂ ਦੀ ਰਿਹਾਇਸ਼ ਦਾ ਦੌਰਾ ਕਰਕੇ ਸੁਰੱਖਿਆ ਦਾ ਜਾਇਜ਼ਾ ਲਿਆ। ਪੁਲਿਸ ਸੂਤਰਾਂ ਮੁਤਾਬਕ ਦੋ ਸਾਲ ਪਹਿਲਾਂ ਲੁਧਿਆਣਾ ਵਿੱਚ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨਾਲ 14 ਪੁਲਿਸ ਮੁਲਾਜ਼ਮ ਤਾਇਨਾਤ ਹਨ। ਹੁਣ ਅੱਧੀ ਦਰਜਨ ਤੋਂ ਵੱਧ ਹੋਰ ਮੁਲਾਜ਼ਮ ਤਾਇਨਾਤ ਕਰਨ ਕੀਤੇ ਜਾ ਰਹੇ ਹਨ।

ਪਟਿਆਲਾ ਦੀ ਐਸਪੀ (ਐਚ) ਕੰਵਰਦੀਪ ਕੌਰ ਤੇ ਐਸਪੀ (ਸੁਰੱਖਿਆ ਤੇ ਟਰੈਫਿਕ) ਅਮਰਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸਥਿਤੀ ਦਾ ਜਾਇਜ਼ਾ ਲਿਆ। ਐਸਐਸਪੀ ਡਾ. ਐਸ. ਭੂਪਤੀ ਨੇ ਕਿਹਾ ਕਿ ਏਡੀਜੀਪੀ (ਸੁਰੱਖਿਆ) ਵੱਲੋਂ ਆਏ ਹੁਕਮਾਂ ਤਹਿਤ ਸਮੀਖਿਆ ਕੀਤੀ ਗਈ ਹੈ।


Posted

in

by

Tags: