ਨਸ਼ੇ ਨੇ ਲਈ ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਜਾਨ

ਪੰਜਾਬ ਦਾ ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ,ਮੁਲਾਂਪੁਰ ਦਾਖਾ ‘ਚ 30 ਸਾਲਾ ਨੌਜਵਾਨ ਦੀ ਹੋਈ ਮੌਤ:ਪੰਜਾਬ ਦੇ ਵਿੱਚ ਨਸ਼ੇ ਦੇ ਕਾਰਨ ਲਗਾਤਾਰ ……. ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।ਅਜਿਹਾ ਹੀ ਇੱਕ ਮਾਮਲਾ ਮੁਲਾਂਪੁਰ ਦਾਖਾ ਦੇ ਪਿੰਡ ਸਵੱਦੀ ਕਲਾਂ ‘ਚ ਸਾਹਮਣੇ ਆਇਆ ਹੈ,ਜਿਥੇ 30 ਸਾਲਾ ਨੌਜਵਾਨ ਕੁਲਜੀਤ ਸਿੰਘ ਨਸ਼ੇ ਦੀ ਭੇਟ ਚੜ੍ਹ ਗਿਆ ਹੈ। Mullanpur Dakha 30 year young man drug reason death

ਪਿਛਲੇ ਕਈ ਦਿਨਾਂ ਵਿੱਚ ਨਸ਼ੇ ਦੀ ਬਹੁਤਾਤ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੋ ਦਰਜ਼ਨ ਤੋਂ ਵੱਧ ਗਈ ਹੈ।ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਕੁਲਜੀਤ ਸਿੰਘ 12 ਏਕੜ ਜ਼ਮੀਨ ਦਾ ਮਾਲਕ ਸੀ।Mullanpur Dakha 30 year young man drug reason deathਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਫੋਕੇ ਦਾਅਵੇ ਤੇ ਹਵਾ ‘ਚ ਗੱਲਾਂ ਕਰਨ ਦੀ ਬਜਾਇ ਜ਼ਮੀਨੀ ਪੱਧਰ ’ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਨਸ਼ਿਆਂ ਸਦਕਾ ਪੰਜਾਬ ਦੀ ਗਰਕਦੀ ਜਾ ਰਹੀ ਜਵਾਨੀ ਨੂੰ ਬਚਾਇਆ ਜਾ ਸਕੇ।ਹਾਲਾਂਕਿ, ਸਰਕਾਰ ਨੇ ਨਸ਼ਾ ਤਸਕਰੀ ਦੀ ਚੇਨ ਤੋੜਨ ਦੇ ਦਾਅਵੇ ਕੀਤੇ ਹਨ,ਪਰ ਅਜਿਹੇ ਮਾਮਲਿਆਂ ਤੋਂ ਸਾਫ਼ ਹੋ ਗਿਆ ਹੈ ਕਿ ਸਿਆਸੀ ਲੋਕ ਵਾਅਦੇ ਵਫਾ ਨਾ ਕਰਨ ਵਿੱਚ ਮਾਹਰ ਹੋ ਗਏ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: