ਨੇਤਾ ਦੇ ਗੱਲ ਚ ਪਾਇਆਂ ਜੁੱਤੀਆਂ ਦਾ ਹਾਰ ਵੋਟਾਂ ਮੰਗਣ ਗਏ ਦੇ….

ਦੇਸ਼ ਅੰਦਰ ਪਿਛਲੇ ਕੁਝ ਸਾਲਾਂ ਵਿੱਚ ਨਵੀਂ ਰਾਜਨੀਤੀ ਤਹਿਤ ਵੱਡੇ ਬਦਲਾਅ ਦਾ ਨਾਅਰਾ ਦੇ ਕੇ ਲੋਕਾਂ ਨੂੰ ਚੰਗਾ ਰਾਜ ਪ੍ਰਬੰਧ ਦੇਣ ਦੀ ਗੱਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਦੀ ਹੋਰ ਲੀਡਰਸ਼ਿਪ ਨੂੰ ਲੋਕਾਂ ਦੇ ਜਜ਼ਬਾਤਾਂ ਨਾਲ ਖੇਡਣਾ ਹੀ ‘ਆਪ’ ਦੇ ਪਤਨ ਦਾ ਕਾਰਨ ਬਣੇਗਾ ।
ਸ਼੍ਰੌਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਅੱਜ ਇਕ ਸਮਾਗਮ ਉਪਰੰਤ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਸ਼੍ਰੌਮਣੀ ਅਕਾਲੀ ਦਲ ਦੀ ਹਾਰ ਦੇ ਕਈ ਕਾਰਨ ਹਨ ਲੇਕਿਨ ਸਭ ਤੋਂ ਵੱਡਾ ਕਾਰਨ ਵਿਰੋਧੀ ਰਾਜਨੀਤਕ ਦਲਾਂ ਵੱਲੋਂ ਕੀਤਾ ਗਿਆ ਝੂਠਾ ਤੇ ਬੇਬੁਨਿਆਦ ਪ੍ਰਚਾਰ ਹੈ ਜਿਸਦੇ ਚਲਦਿਆ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਲੇਕਿਨ ਹੁਣ ਪੰਜਾਬ ਦੀ ਜਨਤਾ ਅਗੇ ਹੋਲੀ-ਹੋਲੀ ਸਭ ਕੁਝ ਨੰਗਾ ਹੋ ਰਿਹਾ ਹੈ ।
ਅਕਾਲੀ ਆਗੂ ਸ. ਗਰਚਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਦੀ ਭਾਵਨਾਵਾਂ ਨੂੰ ਭਾਰੀ ਢਾਹ ਲਗਾਈ ਹੈ ਉਨ੍ਹਾਂ ਵਿਦੇਸ਼ਾਂ ਵਿੱਚ ਵਸੱਦੇ ਪੰਜਾਬੀਆਂ ਵੱਲੋਂ ਆਪ ਨੂੰ ਦਿੱਤੇ ਗਏ ਸਮਰਥਨ ਸਬੰਧੀ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀਆਂ ਦੇ ਨਾਮ ਤੇ ਆਮ ਆਦਮੀ ਪਾਰਟੀ ਆਗੂ ਗੰਦੀ ਸਿਆਸਤ ਕਰਦੇ ਰਹੇ ਹਨ ਜਦਕਿ ਉਨ੍ਹਾਂ ਨਾਲ ਮੁੱਠੀ ਭਰ ਪ੍ਰਵਾਸੀ ਪੰਜਾਬੀ ਹੀ ਸਨ । Image result for bad politicsਬਹੁਤੇ ਪ੍ਰਵਾਸੀ ਪੰਜਾਬੀ ਸ਼੍ਰੌਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਹੱਕ ਵਿੱਚ ਭੁਗਤੇ ਹਨ। ਪੰਜਾਬ ਦੀ ਜਨਤਾ ਨੇ ਆਪ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਮੌਜੁਦਾ ਕਾਂਗਰਸ ਸਰਕਾਰ ਤੋਂ ਵੀ ਲੋਕਾਂ ਦਾ ਮੋਹ ਦੋ ਮਹੀਨਿਆਂ ਅੰਦਰ ਹੀ ਭੰਗ ਹੋ ਚੁੱਕਾ ਹੈ ਸ਼੍ਰੌਮਣੀ ਅਕਾਲੀ ਦਲ ਆਉਂਦੇ ਸਮੇਂ ਵਿੱਚ ਮੁੜ ਸੱਤਾਂ ਵਿੱਚ ਆ ਕੇ ਪੰਜਾਬ ਦੀ ਜਨਤਾ ਦੀ ਸੇਵਾ ਕਰੇਗਾ ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: