ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੰਜਾਬ ਚ ਅਗਲੇ ਕੁਝ ਘੰਟਿਆਂ ਵਿਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪੰਜਾਬ ਦੇ ਕਈ ਸ਼ਹਿਰਾਂ ‘ਚ ਅਗਲੇ 2 ਘੰਟਿਆਂ ‘ਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ:ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਕਈ ਸ਼ਹਿਰਾਂ ਵਿਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਦਿੱਤੀ ਹੈ।ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ……।
ਪੰਜਾਬ ਦੇ ਕਈ ਜ਼ਿਲਿਆਂ ‘ਚ ਅਗਲੇ ਕੁਝ ਘੰਟਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਜਾਣਕਾਰੀ ਮਿਲੀ ਹੈ।ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ,ਪਠਾਨਕੋਟ,ਜਲੰਧਰ,ਕਪੂਰਥਲਾ,ਮੋਗਾ,ਫਿਰੋਜ਼ਪੁਰ,ਮੁਕਤਸਰ ਸਾਹਿਬ ਅਤੇ ਨਾਲ ਲੱਗਦੇ ਇਲਾਕਿਆਂ ‘ਚ ਅਗਲੇ 2 ਘੰਟਿਆਂ ‘ਚ ਤੇਜ਼ ਹਨੇਰੀ,ਝੱਖੜ ਅਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ।ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਸਵੇਰੇ ਮੀਂਹ ਨੇ ਦਸਤਕ ਵੀ ਦੇ ਦਿੱਤੀ ਹੈ।ਅੱਜ ਸਵੇਰੇ ਮੀਂਹ ਕਾਰਨ ਪੰਜਾਬ ਦੇ ਕੁਝ ਜ਼ਿਲਿਆਂ ‘ਚ ਮੌਸਮ ਸੁਹਾਵਣਾ ਹੋ ਗਿਆ ……।ਬਾਰਸ਼ ਹੋਣ ਨਾਲ ਲੋਕਾ ਨੂੰ ਗਰਮੀ ਤੋਂ ਹਲਕੀ ਰਾਹਤ ਮਿਲੀ ਹੈ।ਸੂਬੇ ਦੇ ਵੱਡੇ ਸ਼ਹਿਰਾਂ ਦੇ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ।ਕਰੀਬ ਚਾਰ ਦਿਨ ਪਹਿਲਾਂ ਵੀ ਪੰਜਾਬ ਦੇ ਅੰਦਰ ਮੀਂਹ ਪਿਆ ਸੀ।