ਪੰਜਾਬ ਦੇ ਏਹ 35 ਪਿੰਡ ਸਰਕਾਰ ਤੋਂ ਬਾਗ਼ੀ ਹੋਏ , ਹੋ ਸਕਦੀ ਪੁਲਿਸ ਕਾਰਵਾਈ..

ਵੱਡੀ ਖਬਰ –

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਪੰਜਾਬ ਸਰਕਾਰ ਵੱਲੋਂ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦੇ ਹੁਕਮ ਦੇ ਉਲਟ ਕਿਸਾਨਾਂ ਨੇ 10 ਜੂਨ ਤੋਂ ਹੀ ਝੋਨਾ ਲਾਉਣਾਂ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮਾਲਵੇ ’ਚ ਲਗਪਗ 35 ਪਿੰਡਾਂ ’ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਝੋਨਾ ਵਾਹੁਣ ਦੀ ਸੂਰਤ ਵਿੱਚ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਕਿਸਾਨਾਂ ਨਾਲ ਅਜਿਹੀ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਦਾ ਸਖ਼ਤ ਵਿਰੋਧ ਕਰਨ ਦੇ ਨਾਲ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ।

ਦੂਜੇ ਪਾਸੇ ਪੰਜਾਬ ਦੇ ਖੇਤੀ ਵਿਭਾਗ ਦੇ ਡਾਇਰੈਕਟਰ ਡਾ. ਜਸਵੀਰ ਸਿੰਘ ਬੈਂਸ ਨੇ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਜਾਣਬੁੱਝ ਕੇ ਇਸ ਮੁੱਦੇ ਉੱਤੇ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਝੋਨਾ ਲਾਉਣ ਦੀਆਂ ਕੁੱਝ ਰਿਪੋਰਟਾਂ ਮਿਲੀਆਂ ਹਨ ਤੇ ਪੁਲੀਸ ਨਾਲ ਤਾਲਮੇਲ ਕਰਕੇ ਸਰਕਾਰ ਦਾ ਹੁਕਮ ਲਾਗੂ ਕਰਵਾਇਆ ਜਾਵੇਗਾ।

ਸੰਯੁਕਤ ਡਾਇਰੈਕਟਰਾਂ ਦੀ ਇਕ ਸੂਬਾਈ ਟੀਮ ਨੂੰ ਸਾਰੇ ਕੰਮ ਦੀ ਦੇਖ ਰੇਖ ਸੌਂਪੀ ਗਈ ਹੈ। ਖੇਤੀ ਵਿਭਾਗ ਦੇ ਅਧਿਕਾਰੀਆਂ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ, ਰੱਲਾ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਨਸੀਰਪੁਰਾ ਤੋਂ ਝੋਨਾ ਲਾਉਣ ਸਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਹਨ, ਜਿਸ ਮਗਰੋਂ ਜ਼ਿਲ੍ਹਾ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਤੁਰੰਤ ਮੌਕੇ ਉੱਤੇ ਜਾ ਕੇ ਝੋਨਾ ਵਹਾਉਣ ਦਾ ਹੁਕਮ ਦਿੱਤਾ  ਲੋੜ ਪੈਣ ਉੱਤੇ ਪੁਲੀਸ ਦੀ ਮਦਦ ਲੈਣ ਲਈ ਵੀ ਕਿਹਾ ਗਿਆ ਹੈ। ਖੇਤੀ ਵਿਭਾਗ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਵਿੱਚ ਸਹਾਈ ਹੋਣ ਦੀ ਅਪੀਲ ਕਰਦਿਆਂ ਸਮੇਂ ਤੋਂ ਪਹਿਲਾਂ ਲੱਗ ਰਿਹਾ ਝੋਨਾ ਵਾਹੁਣ ਅਤੇ ਜੁਰਮਾਨੇ ਕਰਨ ਦੀ ਚਿਤਾਵਨੀ ਦਿੱਤੀ ……..।

ਵਿਭਾਗ ਨੇ ਪੰਜਾਬ ਦੇ ਗੁਰਦੁਆਰਿਆਂ ਦੇ ਸਪੀਕਰਾਂ ਰਾਹੀਂ ਵਾਰ ਵਾਰ ਅਪੀਲਾਂ ਕੀਤੀਆਂ ਹਨ। ਸੋਝੀ ਸਭ ਨੂੰ ਹੈ, ਪਰ ਕੁਝ ਕਿਸਾਨ ਜਥੇਬੰਦੀਆਂ ਜਾਣਬੁੱਝ ਕੇ ਇਸ ਮੁੱਦੇ ਉੱਤੇ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਮੁੱਖ ਸਕੱਤਰ ਦੀ ਮੀਟਿੰਗ ਦੌਰਾਨ ਵੀ ਇਸ ਸੰਭਾਵੀ ਸੰਕਟ ਦੀ ਗੱਲ ਕੀਤੀ ………। ਅੱਜ ਕੁਝ ਰਿਪੋਰਟਾਂ ਮਿਲੀਆਂ ਹਨ ਅੱਗੋਂ ਪੁਲੀਸ ਨਾਲ ਤਾਲਮੇਲ ਕਰਕੇ ਸਰਕਾਰ ਦਾ ਹੁਕਮ ਲਾਗੂ ਕਰਵਾਇਆ ਜਾਵੇਗਾ।

ਕਿਸਾਨ ਜੱਥੇਬੰਦੀਆਂ ਦੀ ਦਲੀਲ ਹੈ ਕਿ ਬੀਤੇ ਸਾਲ 15 ਜੂਨ ਤੋਂ ਝੋਨਾ ਲਵਾਈ ਸ਼ੁਰੂ ਹੋ ਕੇ ਵੀ ਸਾਧਨਾਂ ਤੋਂ ਹੀਣੇ ਛੋਟੇ ਗਰੀਬ ਕਿਸਾਨਾਂ ਦਾ ਝੋਨਾ ਕਾਫੀ ਪਛੇਤਾ ਹੋਣ ਕਾਰਨ ਵਿਕਰੀ ਸਮੇਂ ਸਿੱਲ੍ਹ ਵਧੇਰੇ ਹੋਣ ਦੇ ਬਹਾਨੇ ਉਨ੍ਹਾਂ ਨੂੰ ਖਰੀਦ ਇੰਸਪੈਕਟਰਾਂ ਤੇ ਵਪਾਰੀਆਂ ਦੀ ਲੁੱਟ ਦਾ ਸ਼ਿਕਾਰ ਹੋਣਾ ਪਿਆ …….। ਐਤਕੀਂ ਕਿਸਾਨਾਂ ਨੇ ਮੰਗ ਕੀਤੀ ਸੀ ਕਿ 20 ਜੂਨ ਤੋਂ ਪਛੇਤਾ ਝੋਨਾ ਲਾਉਣ ਲਈ ਸਿੱਲ੍ਹ ਦੀ ਮਾਤਰਾ 24% ਕੀਤੀ ਜਾਵੇ, ਪਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਲਿਹਾਜ਼ਾ ਕਿਸਾਨਾਂ ਦੀ ਅੰਨ੍ਹੀ ਲੁੱਟ ਨੂੰ ਰੋਕਣ ਲਈ ਹੀ ਐਤਕੀਂ 10 ਜੂਨ ਤੋਂ ਝੋਨਾ ਲਾਉਣਾ ਪੈ ਰਿਹਾ ਹੈ।


Posted

in

by

Tags: