ਪੰਜਾਬ ਵਿਚ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਮਤਾ ਪਾਸ ਕੀਤਾ ਹੈ। ਨਸ਼ੇ ਕਾਰਨ ਬੀਤੇ ਮਹੀਨੇ ਦੋ ਦਰਜਨ ਤੋਂ ਵੱਧ ਮੌਤਾਂ ਤੋਂ ਬਾਅਦ ਕੈਪਟਨ ਨੇ ਹੰਗਾਮੀ ਕੈਬਨਿਟ ਮੀਟਿੰਗ ਇਹ ਫ਼ੈਸਲਾ ਲਿਆ ਗਿਆ ਹੈ।


ਕੈਬਨਿਟ ਮੀਟਿੰਗ ਵਿੱਚ ਇਹ ਸਹਿਮਤੀ ਬਣੀ ਹੈ ਕਿ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੀ ਸਬੰਧੀ ਕਾਨੂੰਨ ਤਿਆਰ ਕਰ ਕੇਂਦਰ ਨੂੰ ਮਨਜ਼ੂਰੀ ਲਈ ਭੇਜਿਆ ਜਾਵੇਗਾ। ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ……  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਹਰ ਵਿਅਕਤੀ ਵਿਰੁੱਧ ਸਖ਼ਤੀ ਵਰਤੀ ਜਾਵੇਗੀ।

ਬਾਜਵਾ ਨੇ ਕਿਹਾ ਕਿ ਬੇਸ਼ੱਕ ਅਫ਼ਸਰ ਹੋਵੇ ਜਾਂ ਸਮੱਗਲਰ ਕੋਈ ਵੀ ਬਖਸਿਆ ਨਹੀਂ ਜਾਵੇਗਾ, ਸਾਰਿਆਂ ਉੱਪਰ ਵੱਡੀ ਕਾਰਵਾਈ ਹੋਵੇਗੀ। …… ਉਨ੍ਹਾਂ ਕਿਹਾ ਕਿ ਜਿਹੜੇ ਵੀ ਅਫ਼ਸਰ ਵੀ ਸ਼ਾਮਿਲ ਹੋਣਗੇ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇਗਾ। ਬਾਜਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਕਿਸੇ ਨੂੰ ਸਿਆਸੀ ਸਰਪ੍ਰਸਤੀ ਨਹੀਂ ਦਿੱਤੀ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: