ਵੱਡੀ ਦੁਖਦਾਈ ਖ਼ਬਰ : ਪੰਜਾਬ ਚ ਵਾਪਰਿਆ ਵੱਡਾ ਭਾਣਾ ਤੇ ਉੱਜੜੇ !! (ਵੇਖੋ Photos)

ਤਾਜਾ ਵੱਡੀ ਖਬਰ ਪੰਜਾਬ ਤੋਂ ………

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਵਿੱਚ ਵਾਪਰਿਆ ਵੱਡਾ ਭਾਣਾ ਤੇ ਉੱਜੜੇ !! (ਵੇਖੋ Photos)ਇਸ ਵੇਲੇ ਵੱਡੀ ਦੁੱਖਭਰੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਜਿੱਥੇ ਨਸ਼ੇ ਦੇ ਟੀਕੇ ਲਾਉਣ ਕਰਕੇ ਦੋ ਜਵਾਨ ਮੁੰਡੇ ਜ਼ਿੰਦਗੀ ਤੋਂ ਹੱਥ ਧੋ ਬੈਠੇ ਤੇ ਦੋ ਪਰਿਵਾਰਾਂ ਦੇ ਚਿਰਾਗ ਬੁੱਝਣ ਕਰਕੇ ਘਰ ਉੱਜੜ ਗਏ। ਰੋਜ਼ਾਨਾ ਅਜੀਤ ਦੀ ਰਿਪੋਟ ਅਨੁਸਾਰ ਆਮ ਆਦਮੀ ਪਾਰਟੀ ਦੇ ਛੇਹਰਟਾ ਸਰਕਲ ਦੇ ਪ੍ਰਧਾਨ ਮੋਤੀ ਲਾਲ ਦੇ ਇਕਲੋਤੇ ਪੁੱਤਰ ਅਤੇ ਉਸ ਦੇ ਦੋਸਤ (24) ਦੀ ਨਸ਼ੇ ਦੇ ਟੀਕੇ ਲਾਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ।  ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਮੋਤੀ ਲਾਲ ਆਪਣੀ ਪਤਨੀ ਨੂੰ ਲੈਣ ਲਈ ਸਹੁਰੇ ਘਰ ਗਿਆ ਸੀ ਅਤੇ ਘਰ ਵਿਚ ਉਸ ਦਾ ਪੁੱਤਰ ਕਰਣ ਪਾਸੀ ਘਰ ਇਕੱਲਾ ਸੀ। ਇਸ ਦੌਰਾਨ ਸ਼ਾਮ ਨੂੰ ਉਸ ਦਾ ਦੋਸਤ ਹਰਪ੍ਰੀਤ ਸਿੰਘ ਉਸ ਦੇ ਘਰ ਆਇਆ। ਇਸ ਤੋਂ ਬਾਅਦ ਨਸ਼ੇ ਦੇ ਟੀਕੇ ਲਾਉਣ ਕਾਰਨ ਦੋਹਾਂ ਦੀ ਮੌਤ ਹੋ ਗਈ। ਵੀਰਵਾਰ ਰਾਤ ਨੂੰ ਘਰ ਅੰਦਰੋਂ ਬਦਬੂ ਆਉਣ ‘ਤੇ ਗੁਆਂਢ ‘ਚ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਮ੍ਰਿਤਕ ਨੌਜਵਾਨ ਦੇ ਚਾਚੇ ਨੂੰ ਦਿੱਤੀ।

ਇਸ ਤੋਂ ਬਾਅਦ ਜਦੋਂ ਗੇਟ ‘ਤੇ ਲੱਗੀ ਫਾਇਬਰ ਨੂੰ ਤੋੜ ਕੇ ਅੰਦਰੋਂ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਦੋਹਾਂ ਨੌਜਵਾਨਾਂ ਦੀਆਂ ਲਾਸ਼ਾ ਅੰਦਰ ਪਈਆਂ ਸਨ। ਫਿਲਹਾਲ ਪੁਲਿਸ ਨੇ ਦੋਹਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਰਿਪੋਟ ਅਨੁਸਾਰ ਅੰਮ੍ਰਿਤਸਰ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਰਨ ਅਤੇ ਹਰਪ੍ਰੀਤ ਦੋਸਤ ਸਨ ਅਤੇ ਕਰਨ ਦੇ……  ਪਿਤਾ ਕੁਝ ਦਿਨਾਂ ਲਈ ਘਰੋਂ ਬਾਹਰ ਗਏ ਹੋਏ ਸਨ। ਇਸ ਦੌਰਾਨ ਕਰਨ ਨੇ ਆਪਣੇ ਦੋਸਤ ਹਰਪ੍ਰੀਤ ਨੂੰ ਬੁੱਧਵਾਰ ਛੇਹਰਟਾ ਸਥਿਤ ਆਪਣੇ ਘਰ ਬੁਲਾਇਆ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਦੋਵਾਂ ਦੀ ਮੌਤ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਸਵੇਰੇ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਘਰ ‘ਚੋਂ ਬਦਬੂ ਆਉਣ ਲੱਗੀ। ਇਸ ਦੌਰਾਨ ਲੋਕਾਂ ਵਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਜਦੋਂ ਪੁਲਸ ਨੇ ਅੰਦਰ ਜਾ ਕੇ ਦੇਖਿਆ ਤਾਂ ਦੋਵਾਂ ਦੀਆਂ ਲਾਸ਼ਾਂ ਪਈਆਂ ਸਨ। ਪੁਲਸ ਮੁਤਾਬਕ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨ ਦੀ ਪਤਨੀ ਨਿਊਜ਼ੀਲੈਂਡ ਰਹਿੰਦੀ ਹੈ  ਤੇ ਉਹ ਵੀ ਕੁਝ ਦਿਨਾਂ ‘ਚ ਨਿਊਜ਼ੀਲੈਂਡ ਜਾਣਾ ਵਾਲਾ ਸੀ।


Posted

in

by

Tags: