ਵੱਡੀ ਖ਼ਬਰ -ਕੈਪਟਨ ਸਰਕਾਰ ਨੇ ਦਿੱਤੀ ਖੁਸ਼ਖਬਰੀ, 3 ਲੱਖ

ਵੱਡੀ ਖ਼ਬਰ -ਕੈਪਟਨ ਸਰਕਾਰ ਨੇ ਦਿੱਤੀ ਖੁਸ਼ਖਬਰੀ, 3 ਲੱਖ

ਕੈਪਟਨ ਸਰਕਾਰ ਜਦੋਂ ਤੋਂ ਸੱਤਾ ‘ਚ ਆਈ ਹੈ ਹਮੇਸ਼ਾ ਹੀ ਕਰਜ਼ੇ ਮੁਆਫੀ ਨੂੰ ਲੈ ਕੇ ਚਰਚਾ ਚ ਰਹੀ ਹੈ ਕਿਉਂਕਿ ਉਹਨਾਂ ਦਾ ਹੀ ਇਹ ਮੁੱਖ ਮੁੱਦਾ ਸੀ ਅਤੇ ਇਹੀ ਵਾਅਦਾ ਪੂਰਾ ਕਰਨ ਸਰਕਾਰ ਕਈ ਵਾਰ ਟਾਲ ਮਟੋਲ ਕਰਦੀ ਵੀ ਨਜ਼ਰ ਆਈ ਪਰ ਹੁਣ ਅੰਤ ਨੂੰ ਸਰਕਾਰ ਕਿਸਾਨਾਂ ਦੇ ਦੋ ਲੱਖ ਤੱਕ ਦੇ ਫਸਲੀ ਕਰਜ਼ੇ ਨੂੰ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰ ਦਿੱਤਾ ਸੀ, ਜਿਸ ਦੀ ਪਹਿਲੀ ਕਿਸ਼ਤ ਬੀਤੇ ਦਿਨੀ ਮਾਨਸਾ ਵਿਖੇ ਜਾਰੀ ਕੀਤੀ ਗਈ ਸੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮਾਰਚ ਦੇ ਪਹਿਲੇ ਹਫਤੇ ਬੁਲਾਇਆ ਜਾਵੇਗਾ ਤੇ ਸਾਡੀ ਸਰਕਾਰ ਉਸ ਤੋਂ ਪਹਿਲਾਂ 3 ਲੱਖ ਹੋਰ ਕਿਸਾਨਾਂ ਦਾ ਕਰਜ਼ਾ ਮੁਆਫ ਕਰੇਗੀ।ਪੰਜਾਬ ਸਰਕਾਰ ਬਜਟ ਸੈਸ਼ਨ ਤੋਂ ਪਹਿਲਾਂ ਕਰਜ਼ਾ ਮੁਆਫ਼ੀ ਦੇ ਐਲਾਨ ਉੱਤੇ ਕਾਰਵਾਈ ਕਰਨ ਲਈ ਸਮਾਗਮ ਕਰਨ ਜਾ ਰਹੀ ਹੈ। ਇਸ ਦੀ ਵਿਉਂਤਬੰਦੀ ਲਈ ਅਧਿਕਾਰੀਆਂ ਦੀ ਜ਼ਿੰਮੇਵਾਰੀ ਲਗਾ ਦਿੱਤੀ ਗਈ ਹੈ ਅਤੇ ਇਸ ਵਾਰ ਇਹ ਸਮਾਗਮ ਮਾਝਾ ਖੇਤਰ ਵਿੱਚ ਕਰਵਾਇਆ ਜਾਵੇਗਾ।

ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਰਕਾਰੀ ਮੁਲਾਜ਼ਮਾਂ, ਆਮਦਨ ਕਰ ਦੇਣ ਵਾਲਿਆਂ ਸਮੇਤ ਕਈ ਵਰਗਾਂ ਨੂੰ ਕਰਜ਼ਾ ਮੁਆਫ਼ੀ ਤੋਂ ਬਾਹਰ ਕਰਨ ਲਈ ਕੀਤੇ ਫੈਸਲੇ ਮੁਤਾਬਕ ਜਾਰੀ ਨਵੇਂ ਨੋਟੀਫਿਕੇਸ਼ਨ ਦੀ ਦਿਸ਼ਾ ਵਿੱਚ ਕੰਮ ਮੁੜ ਸ਼ੁਰੂ ਹੋ ਗਿਆ ਹੈ। ਵਿਧਾਇਕਾਂ ਦੇ ਦਖ਼ਲ ਕਰਕੇ ਸਿਆਸੀ ਤਰਜੀਹਾਂ ਪੂਰੀ ਪ੍ਰਕਿਰਿਆ ਵਿੱਚ ਰੁਕਾਵਟ ਵੀ ਪੈਦਾ ਕਰ ਸਕਦੀਆਂ ਹਨ।ਪੰਜਾਬ ਦਾ ਬਜਟ ਸੈਸ਼ਨ 19 ਮਾਰਚ ਤੋਂ ਸੱਦੇ ਜਾਣ ਦੀ ਸੰਭਾਵਨਾ ਹੈ ਅਤੇ ਉਸ ਤੋਂ ਪਹਿਲਾ ਹੀ ਸੂਤਰਾਂ ਦੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕਰਜ਼ਾ ਮੁਆਫ਼ੀ ਨਾਲ ਸਬੰਧਤ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ।
ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਕਰਜ਼ਾ

ਮੁਆਫ਼ੀ ਸਮਾਗਮ 15 ਤੋਂ 17 ਮਾਰਚ ਦੇ ਦਰਮਿਆਨ ਰੱਖੇ ਜਾਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਸਬੰਧੀ ਸੂਬਾ ਪੱਧਰੀ ਪ੍ਰੋਗਰਾਮ ਮਾਨਸਾ ਵਿਚ ਰੱਖਿਆ ਗਿਆ ਸੀ, ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਮੁਆਫੀ ਸੰਬੰਧੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ। ਮੁੱਖ ਮੰਤਰੀ ਵੱਲੋਂ 7 ਜਨਵਰੀ 2018 ਨੂੰ ਮਾਨਸਾ ਵਿਖੇ ਸਮਾਰੋਹ ਕਰਵਾ 47 ਹਜ਼ਾਰ ਦੇ ਲਗਪਗ ਸੀਮਾਂਤ ਕਿਸਾਨਾਂ ਦਾ ਸਹਿਕਾਰੀ ਫਸਲੀ ਕਰਜ਼ਾ ਮੁਆਫ਼ ਕਰਨ ਸਬੰਧੀ ਪ੍ਰਮਾਣ ਪੱਤਰ ਜਾਰੀ ਕੀਤੇ ਗਏ ਸਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਆਖਿਆ ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਕ ਉਨਾਂ ਦੀ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਲਈ ਸਰਕਾਰ ਪੂਰੀ ਤਰਾਂ ਵਚਨਬੱਧ ਹੈ।

ਸਰਕਾਰ ਨੇ ਸੀਮਾਂਤ ਕਿਸਾਨਾਂ ਦਾ ਕੁੱਲ ਕਰਜ਼ੇ ਵਿੱਚੋਂ ਦੋ ਲੱਖ ਰੁਪਏ ਅਤੇ ਛੋਟੇ ਭਾਵ ਪੰਜ ਏਕੜ ਤੱਕ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਦੀ ਵਿੱਤੀ ਹਾਲਤ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਪਹਿਲਾਂ ਸਹਿਕਾਰੀ ਫਸਲੀ ਕਰਜ਼ਾ ਮੁਆਫ਼ ਕਰਨ ਦੀ ਸ਼ੁਰੂਆਤ ਕਰਨ ਦਾ ਫੈਸਲਾ ਲਿਆ ਸੀ।ਪੰਜਾਬ ਸਰਕਾਰ ਵੱਲੋਂ ਪਿਛਲੇ ਹਫ਼ਤੇ ਜਾਰੀ ਨਵੇਂ ਨੋਟੀਫਿਕੇਸ਼ਨ ਅਨੁਸਾਰ ਕਰਜ਼ਾ ਮੁਆਫ਼ੀ ਦਾ ਲਾਭ ਲੈਣ ਲਈ ਸੀਮਾਂਤ ਕਿਸਾਨ ਦੀ ਸੂਬੇ ਜਾਂ ਬਾਹਰ ਕਿਤੇ ਵੀ ਜ਼ਮੀਨ ਢਾਈ ਏਕੜ ਅਤੇ ਛੋਟੇ ਕਿਸਾਨਾਂ ਦੀ ਪੰਜ ਏਕੜ ਤੋਂ ਵੱਧ ਨਹੀਂ ਹੋਣੀ ਚਾਹੀਦੀ।


Posted

in

by

Tags: