ਆਈ ਵੱਡੀ ਖਬਰ ……..
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਿਛਲੇ ਦਿਨੀਂ ਬਿਆਸ ਦਰਿਆ ਵਿੱਚ ਫੈਕਟਰੀ ਦਾ ਗੰਧਲਾ ਪਾਣੀ ਮਿਲਣ ਕਾਰਨ ਕਈ ਮੱਛੀਆਂ ਦੀਆਂ ਜਾਨਾਂ ਗਈਆਂ ਸਨ ਪ੍ਰੰਤੂ ਹਾਲ ਹੀ ਵਿੱਚ ਬਿਆਸ ਦਰਿਆ ਵਿੱਚ ਦੋ ਨੌਜਵਾਨਾਂ ਦੇ ਡੁੱਬਣ ਕਾਰਨ ਉਨ੍ਹਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ …….ਪ੍ਰਾਪਤ ਜਾਣਕਾਰੀ ਅਨੁਸਾਰ ਦੋਨੋਂ ਹੀ ਨੌਜਵਾਨ ਢਿੱਲਵਾਂ ਦੇ ਰਹਿਣ ਵਾਲੇ ਸਨ ਅਤੇ ਤਪਦੀ ਗਰਮੀ ਦੇ ਇਨ੍ਹਾਂ ਦਿਨਾਂ ਵਿਚ ਗਰਮੀ ਤੋਂ ਰਾਹਤ ਪਾਉਣ ਲਈ ਨੌਜਵਾਨ ਦਰਿਆ ਵਿੱਚ ਨਹਾਉਣ ਲਈ ਗਏ ਹੋਏ ਸਨ ।
ਨਹਾਉਂਦੇ ਸਮੇਂ ਦੋਨੋਂ ਹੀ ਨੌਜਵਾਨ ਗਹਿਰੇ ਪਾਣੀ ਵਿੱਚ ਚਲੇ ਗਏ ਅਤੇ ਡੁੱਬ ਗਏ । ਦੋਨਾਂ ਨੌਜਵਾਨਾਂ ਵਿੱਚੋਂ ਇੱਕ ਦੀ ਉਮਰ ਸੋਲਾਂ ਸਾਲ ਅਤੇ ਦੂਸਰੇ ਨੌਜਵਾਨ ਦੀ ਉਮਰ ਵੀ ਸਾਲ ਦੇ ਕਰੀਬ ਦੱਸੀ ਜਾ ਰਹੀ …….। ਜਦੋਂ ਇਸ ਘਟਨਾ ਦੀ ਖਬਰ ਆਸ ਪਾਸ ਦੇ ਲੋਕਾਂ ਨੂੰ ਮਿਲੀ ਤਾਂ ਉਨ੍ਹਾਂ ਵੱਲੋਂ ਗੋਤਾਖੋਰਾਂ ਨੂੰ ਮੰਗਾਇਆ ਗਿਆ ਅਤੇ ਗੋਤਾਖੋਰਾਂ ਵੱਲੋਂ ਦੋਨਾਂ ਨੌਜਵਾਨਾਂ ਦੀਆਂ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ ।
ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਦੋਨੋਂ ਹੀ ਨੌਜਵਾਨ ਨਹਾਉਂਦੇ ਹੋਏ ਗਹਿਰੇ ਪਾਣੀ ਵਿਚ ਚਲੇ ਗਏ ਸਨ ਜਿਸ ਕਾਰਨ ਉਨ੍ਹਾਂ ਦੀ ਪਾਣੀ ਵਿੱਚ ਡੁੱਬਣ ਕਰਕੇ ਮੌਤ ਹੋ ਗਈ ਅਤੇ ਉਨ੍ਹਾਂ ਦੀਆਂ ਲਾਸ਼ਾਂ ਦੀ ਭਾਲ ਹਾਲੇ ਤੱਕ ਵੀ ਕੀਤੀ ਜਾ ਰਹੀ….. । ਦੋਨਾਂ ਨੌਜਵਾਨਾਂ ਦੀ ਮੌਤ ਦੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ ।