ਤਾਜਾ ਵੱਡੀ ਖਬਰ –
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਵਾਰਾਨਸੀ ‘ਚ ਨਿਰਮਾਣ ਅਧੀਨ ਫਲਾਈਓਵਰ ਡਿੱਗਿਆ,12 ਲੋਕਾਂ ਦੀ ਮੌਤ:ਵਾਰਾਨਸੀ ਦੇ ਕੈਂਟ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਉਸਾਰੀ ਅਧੀਨ ਫਲਾਈਓਵਰ ਦਾ ਹਿੱਸਾ ਡਿੱਗ ਗਿਆ ਹੈ।ਜਿਸ ‘ਚ 12 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਜ਼ਿਆਦਾ ਮਜ਼ਦੂਰਾਂ ਦੇ ਦੱਬੇ ਹੋਣ ਦੀ ਅਸ਼ੰਕਾਂ ਜਤਾਈ ਦਾ ਰਹੀ ਹੈ।
ਪ੍ਰਸ਼ਾਸਨ ਵੱਲੋਂ ਕਈ ਰਾਹਤ ਕਾਰਜ ਚਲਾਏ ਦਾ ਰਹੇ ਹਨ।ਦੱਸਿਆ ਜਾਂਦਾ ਹੈ ਕਿ ਕੈਂਟ ਖੇਤਰ ‘ਚ ਫਲਾਈਓਵਰ ਦਾ ਨਿਰਮਾਣ ਲੰਬੇ ਸਮੇਂ ਤੋਂ ਚੱਲ ਰਿਹਾ ਸੀ।ਮੰਗਲਵਾਰ ਸ਼ਾਮ ਅਚਾਨਕ ਇਸ ਪੁਲ ਦਾ ਇਕ ਹਿੱਸਾ ਟੁੱਟ ਕੇ ਹੇਠਾਂ ਡਿੱਗ ਗਿਆ।ਅਜੇ ਤੱਕ ਇਸ ਹਾਦਸੇ ‘ਚ ਮਾਰੇ ਗਏ ਲੋਕਾਂ ਦੀ ਗਿਣਤੀ 12 ਦੱਸੀ ਗਈ ਹੈ, ਜਦਕਿ ਕਈ ਲੋਕ ਮਲਬੇ ਦੇ ਹੇਠਾਂ ਹੋਣ ਦਾ ਸ਼ੱਕ ਹੈ।ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਨੇ ਇਸ ਹਾਦਸੇ ‘ਤੇ ਦੁੱਖ ਜਤਾਇਆ।ਉਨ੍ਹਾਂ ਨੇ ਇਸ ਦੀ ਸੂਚਨਾ ਮਿਲਦੇ ਸਾਰ ਹੀ ਜ਼ਿਲਾ ਪ੍ਰਸ਼ਾਸਨ ਨੂੰ ਤੇਜ਼ੀ ਨਾਲ ਬਚਾਅ ਕਾਰਜ ਕਰਦੇ ਹੋਏ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਹੁਕਮ ਦਿੱਤੇ ਹਨ।ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਮਲਬੇ ਹੇਠਾਂ ਦੱਬੇ ਹੋਏ ਲੋਕਾਂ ਨੂੰ ਜਲਦ ਤੋਂ ਜਲਦ ਕੱਢਣ ਨੂੰ ਕਿਹਾ ਹੈ।