ਹੁਣੇ ਕੁਝ ਮਿੰਟ ਪਹਿਲਾ ਵਾਪਰਿਆ ਵੱਡਾ ਭਿਆਨਕ ਹਾਦਸਾ ਮੌਕੇ ਤੇ 7 ਮਰੇ (ਲਾਈਵ ਵੀਡੀਓ )

ਹੁਣੇ ਕੁਝ ਮਿੰਟ ਪਹਿਲਾ ਵਾਪਰਿਆ ਵੱਡਾ ਭਿਆਨਕ ਹਾਦਸਾ ਮੌਕੇ ਤੇ 7 ਮਰੇ (ਲਾਈਵ ਵੀਡੀਓ )

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬੱਸ ਦੇ ਖੱਡ ‘ਚ ਡਿਗਣ ਨਾਲ 7 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਰਾਜਗੜ੍ਹ ‘ਚ ਇਕ ਨਿੱਜੀ ਬੱਸ ਦੇ ਖੱਡ ‘ਚ ਡਿੱਗਣ ਨਾਲ ਦਰਦਨਾਕ ਹਾਦਸਾ ਹੋ ਗਿਆ ਹੈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।

ਜਾਣਕਾਰੀ ਮੁਤਾਬਕ ਹਾਦਸਾ ਰਾਜਗੜ੍ਹ ਤੋਂ ਲਗਭਗ 25 ਕਿਲੋਮੀਟਰ ਦੂਰ ਸਨੌਰਾ ਨੇਰੀ ਪੁਲ ਸੜਕ ‘ਤੇ ਨੇਈਨੇਟੀ ਕੋਲ ਵਾਪਰਿਆ। ਹਾਦਸੇ ਦੇ ਸਮੇਂ ਬੱਸ ਮਾਨਵਾ ਤੋਂ ਸੋਲਨ ਵੱਲ ਜਾ ਰਹੀ ਸੀ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸੋਲਨ ਲਿਜਾਇਆ ਗਿਆ ਹੈ। ਇਨ੍ਹਾਂ ਵਿਚੋਂ 13 ਲੋਕ ਜ਼ਖ਼ਮੀ ਹਨ, ਜਦਕਿ ਇਕ ਬੱਚੇ ਦੀ ਮੌਤ ਹੋ ਗਈ ਹੈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਹਾਦਸੇ ਤੋਂ ਬਾਅਦ ਬੱਸ ਵਿਚ ਕੁੱਝ ਲੋਕ ਬੁਰੀ ਤਰ੍ਹਾਂ ਫਸੇ ਗਏ, ਜਿਨ੍ਹਾਂ ਨੂੰ ਕੱਢਣ ਲਈ ਭਾਰੀ ਮਸ਼ੱਕਤ ਕਰਨੀ ਪਈ। ਇਸ ਮੌਕੇ ਸਥਾਨਕ ਲੋਕਾਂ ਨੇ ਜ਼ਖਮੀ ਹੋਏ ਲੋਕਾਂ ਨੂੰ ਬਚਾਉਣ ਵਿਚ ਕਾਫ਼ੀ ਮਦਦ ਕੀਤੀ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।


Posted

in

by

Tags: