ਮੋਗਾ ਦੇ ਹਲਕਾ ਬਾਘਾਪੁਰਾਣਾ ਨੇੜੇ ਵਾਪਰੇ ਭਿਆਨਕ ਹਾਦਸੇ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 4 ਲੋਕ ਜ਼ਖਮੀ ਹੋ ਗਏ।
ਸ਼ਨੀਵਾਰ ਸਵੇਰੇ 10 ਵਜੇ ਦੇ ਕਰੀਬ ਬਾਘਾਪੁਰਾਣਾ ਤੋਂ ਭਗਤਾ ਭਾਈ ਨੂੰ ਜਾਂਦੇ ਸੜਕੀ ਮਾਰਗ ‘ਤੇ ਪੈਂਦੇ ਪਿੰਡ ਸੰਗਤਪੁਰਾ ਵਿਖੇ ਵਾਪਰੇ ਇਸ ਦਿਲ ਕੰਬਾਅ ਦੇਣ ਵਾਲੇ ਹਾਦਸੇ ਦੌਰਾਨ ਪੰਜ ਲੌਕ ਮੌਤ ਦੇ ਮੂੰਹ ਵਿਚ ਚਲੇ ਗਏ।
ਮਿਲੀ ਜਾਣਕਾਰੀ ਮੁਤਾਬਕ ਸੜਕ ਵਿਚਕਾਰ ਆ ਰਹੇ ਇਕ ਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਬੇਕਾਬੂ ਜੀਪ ਸਿੱਧੀ ਦਰੱਖਤ ਨਾਲ ਜਾ ਟਕਰਾਈ ਜਿਸ ਨਾਲ ਮੌਕੇ ‘ਤੇ ਹੀ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮ੍ਰਿਤਕ ਵਿਅਕਤੀਆਂ ਦੇ ਚਿੱਥੜੇ ਉੱਡ ਗਏ।
ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਮੋਗਾ ਵਿਖੇ ਲਿਆਂਦੀਆਂ ਜਾ ਰਹੀਆਂ ਹਨ। ਸਾਰੇ ਮ੍ਰਿਤਕ ਬਠਿੰਡਾ ਜ਼ਿਲੇ ਦੇ ਭਗਤਾ ਭਾਈ ਨੇੜਲੇ ਕੋਇਰ ਸਿੰਘ ਵਾਲਾ ਪਿੰਡ ਦੇ ਦੱਸੇ ਜਾ ਰੇਹ ਹਨ।