ਤਾਜਾ ਵੱਡੀ ਖਬਰ ……
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਆਈ ਤਾਜਾ ਵੱਡੀ ਖਬਰ ਪੰਜਾਬ ਤੋਂ ਆਹ ਦੇਖੋ ਕੀ ਕੀ ਹੋਇਆ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ‘ਚ ਕਰੀਬ 2000 ਕਿਸਾਨਾਂ ਨੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ‘ਤੇ ਰੋਸ ਪ੍ਰਦਰਸ਼ਨ ਕੀਤਾ। ਕੇਂਦਰ ਸਰਕਾਰ ਵਲੋਂ ਵਧਾਈਆਂ ਗਈਆਂ ਡੀਜ਼ਲ ਦੀਆਂ ਕੀਮਤਾਂ ਖਿਲਾਫ ਰੋਸ ਪ੍ਰਗਟ ਕਰਦੇ ਹੋਏ ਇਨ੍ਹਾਂ ਕਿਸਾਨਾਂ ਨੇ ਹਾਈਵੇਅ ‘ਤੇ ਟਰੈਕਟਰਾਂ ਸਮੇਤ 3 ਘੰਟੇ ਤੱਕ ਡੇਰਾ ਲਾਈ ਰੱਖਿਆ।
ਕਿਸਾਨਾਂ ਦੇ ਟਰੈਕਟਰਾਂ ਦੀਆਂ ਕਈ ਕਿਲੋਮੀਟਰ ਤੱਕ ਲੰਬੀਆਂ ਲਾਈਨਾਂ ਲੱਗ ਗਈਆਂ। ਪੁਲਸ ਵਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਕਿਸਾਨ ਨਹੀਂ ਰੁਕੇ।
ਕਿਸਾਨਾਂ ਨੇ ਕਰੀਬ ਇਕ ਹਜ਼ਾਰ ਟਰੈਕਟਰਾਂ ਦੀਆਂ ਚਾਬੀਆਂ ਐੱਸ. ਡੀ. ਐੱਮ. ਸਮਰਾਲਾ ਨੂੰ ਸੌਂਪ ਦਿੱਤੀਆਂ ਅਤੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਡੀਜ਼ਲ ਦੀਆਂ ਵਧੀਆਂ ਹੋਈਆਂ ਕੀਮਤਾਂ ਵਾਪਸ ਨਾ ਲਈਆਂ ਤਾਂ ਉਹ ਵੱਡਾ ਅੰਦੋਲਨ ਕਰਨ ਲਈ ਤਿਆਰ ਹਨ।
ਕਿਸਾਨਾਂ ਨੇ ਕਿਹਾ ਕਿ ਸਰਕਾਰ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ ਪਰ ਹੁਣ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।