ਦੁਨੀਆ ਦੇ ਵੱਡੇ ਡਾਕਟਰ ਇਸ ਬੱਚੀ ਦੀ ਅੱਖਾਂ ਦੀ ਰੋਸ਼ਨੀ ਵਾਪਸ ਲੈ ਕੇ ਆਓਣ ਤੋਂ ਹੱਥ ਖੜ੍ਹੇ ਕਰ ਗੲ ਸਨ ਪਰ ਪਰਿਵਾਰ ਦੀ ਗੁਰੂ ਪ੍ਰਥਿ ਸ਼ਰਧਾ ਤੇ ਆਸ ਨੂੰ ਬੂਰ ਪਿਆ….
ਤੇ ਇਸ ਸਿੱਖ ਪਰਿਵਾਰ ਦੀ ਬੱਚੀ ਦੀ ਅੱਖਾਂ ਦੀ ਰੋਸ਼ਨੀ ਵਾਪਸ ਆ ਗੲੀ .. ਡਾਕਟਰ ਗਗਨ ਦੀਪ ਸਿੰਘ ਦੀ ਬੇਟੀ ਜੋ ਜਨਮ ਤੋਂ ਨਿਧਾਨ ਸੀ ਤੇ ਹੇਮਕੁੰਟ ਸਾਹਿਬ ਦਰਸ਼ਨ ਕਰਨ ਨਾਲ ਅੱਖਾ ਦੀ ਰੋਸ਼ਨੀ ਵਾਪਿਸ ਆ ਗੲੀ । ਡਾਕਟਰ ਨੇ ਦੱਸਿਆ ਕਿ ਮੇਰੀ ਧੀ ਜਨਮ ਤੋਂ ਹੀ ਨਹੀਂ ਦੇਖ ਸਕਦੀ ਸੀ ਅਸੀਂ ਕੲੀ ਵੱਡੇ ਡਾਕਟਰਾਂ ਨੂੰ ਦਿਖਾਇਆ ਪਰ ਕੋੲੀ ਹੱਲ ਨਾ ਹੋ ਸਕਿਆ । ਪਰ ਗੁਰੂ ਗੋਬਿੰਦ ਸਿੰਘ ਜੀ ਅੱਗੇ ਤਰਦਾਸ ਕਰਕੇ ਓਹ ਹੇਮਕੁੰਟ ਸਾਹਿਬ ਦਰਸ਼ਨ ਕਰਨ ਗੲੇ ……। ਅਤੇ ਗੁਰੂ ਵਿੱਚ ਸ਼ਰਧਾ ਕਰਕੇ ਓ੍ਹਨਾਂ ਤੇ ਵਾਹਿਗੁਰੂ ਜੀ ਨੇ ਕਿਰਪਾ ਕੀਤੀ ਤੇ ਅੱਖਾਂ ਦੀ ਰੋਸ਼ਨੀ ਵਾਪਿਸ ਆ ਗੲੀ .. ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿੱਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (15,2੦੦ ਫੁੱਟ) ਦੀ ਉਚਾਈ ‘ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ।[1] ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸੁਸ਼ੋਬਤ ਹੈ। ਇਸ ਅਸਥਾਨ ਦਾ ਜ਼ਿਕਰ ਗੁਰੂ ਗੋਬਿੰਦ ਸਿੰਘ ਦੁਆਰਾ ਲਿਖੇ ਗਏ ਦਸਮ ਗ੍ਰੰਥ ਵਿੱਚ ਆਉਂਦਾ ਹੈ; ਇਸ ਕਰਕੇ ਇਹ ਉਹਨਾਂ ਲੋਕਾਂ ਲਈ ਖ਼ਾਸ ਮਹੱਤਵ ਰੱਖਦਾ ਹੈ ਜੋ ਦਸਮ ਗ੍ਰੰਥ ਵਿੱਚ ਵਿਸ਼ਵਾਸ ਰੱਖਦੇ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ