ਅਰਜਨਟੀਨਾ ‘ਚ ਕਿੰਗ ਕਹਾਉਂਦਾ ਹੈ ਇਹ ਸਿੰਘ, ਕਮਾਈ ਦੇਖ ਕੇ ਉੱਡ ਜਾਣਗੇ ਹੋਸ਼ !!

ਕਿੰਗ ਕਹਾਉਂਦਾ ਹੈ ਇਹ ਸਿੰਘ……

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਅੰਮ੍ਰਿਤਸਰ ਦੇ ਸਿਮਰਪਾਲ ਨੂੰ ਅਰਜਨਟੀਨਾ ਦੇ ਪੀਨਟਸ ਕਿੰਗ (ਮੂੰਗਫਲੀ ਰਾਜਾ) ਕਿਹਾ ਜਾਂਦਾ ਹੈ |ਜਿਥੇ ਜਾਣ ਪੰਜਾਬੀ ਵੱਖਰੀ ਟੋਹਰ ਬਣਾ ਲੈਂਦੇ | ਜੀ ਹਾਂ ਇਹ ਗੱਲ ਬਿਲਕੁਲ ਸੱਚ ਹੈ ਪੰਜਾਬੀ ਜਿਥੇ ਵੀ ਜਾਂਦੇ ਹਨ ਆਪਣੇ ਕੰਮ ਨਾਲ ਆਪਣੇ ਹੁਨਰ ਨਾਲ ਇਕ ਵੱਖਰਾ ਮੁਕਾਮ ਬਣਾ ਲੈਂਦੇ ਹਨ | ਅੱਜ ਤੁਹਾਨੂੰ ਅਜਿਹੇ ਇਕ ਪੰਜਾਬੀ ਦੀ ਕਹਾਣੀ ਦੱਸਣ ਜਾ ਰਹੇ ਹਾਂ ਜਿਸਨੂੰ ਪੀਨਟਸ ਕਿੰਗ ਵੀ ਕਿਹਾ ਜਾਂਦਾ ਹੈ |

ਅਸੀਂ ਗੱਲ ਕਰ ਰਹੇ ਹਾਂ ਸਿਮਰਪਾਲ ਸਿੰਘ ਦੀ ਜੋ ਇਸ ਸਮੇਂ ਅਰਜਨਟੀਨਾ ਵਿਚ ਰਹਿ ਰਹੇ ਹਨ | ਅੰਮ੍ਰਿਤਸਰ ਦੇ ਸਿਮਰਪਾਲ ਨੂੰ ਅਰਜਨਟੀਨਾ ਦੇ ਪੀਨਟਸ ਕਿੰਗ (ਮੂੰਗਫਲੀ ਰਾਜਾ) ਕਿਹਾ ਜਾਂਦਾ ਹੈ। ਉਸ ਦੀ ਕੰਪਨੀ ਸਿੰਗਾਪੁਰ ਆਧਾਰਤ ਓਲਮ ਇੰਟਰਨੈਸ਼ਨਲ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਮੂੰਗਫਲੀ ਐਕਸਪੋਰਟਰ ਹੈ। ਹਜ਼ਾਰਾਂ ਹੈਕਟੇਅਰ ਖੇਤਾਂ ਦੇ ਮਾਲਕ ਸਿਮਰਪਾਲ ਮੂੰਗਫਲੀ, ਸੋਆ, ਮੱਕਾ ਤੇ ਚੌਲ ਦੀ ਖੇਤੀ ਕਰਦਾ ਹੈ ਤੇ ਪੂਰੀ ਦੁਨੀਆ ਵਿੱਚ ਐਕਸਪੋਰਟ ਕਰਦਾ ਹੈ।

ਅੰਮ੍ਰਿਤਸਰ ਦੇ ਸਿਮਰਪਾਲ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਖੇਤੀ ਵੀ ਬੀਐਸਸੀ (ਆਨਰ) ਕੀਤੀ ਸੀ। ਫਿਰ ਗੁਜਰਾਤ ਇੰਸਟੀਚਿਊਟ ਆਫ਼ ਰੂਰਲ ਮੈਨੇਜਮੈਂਟ ਤੋਂ ਐਮਬੀਏ ਕੀਤੀ। ਅਫ਼ਰੀਕਾ, ਘਾਨਾ, ਆਈਵਰੀ ਕੋਸਟ ਤੇ ਈਸਟ ਮੋਜਾਬਿੰਕ ਵਿੱਚ ਕੰਮ ਕਰਨ ਮਗਰੋਂ ਉਸ ਦੀ ਫੈਮਲੀ 2005 ਵਿੱਚ ਅਰਜਨਟੀਨਾ ਵਿੱਚ ਜਾ ਕੇ ਵੱਸ ਗਿਆ।
ਤੁਹਾਨੂੰ ਦੱਸ ਦੇਈਏ ਕਿ ਅਰਜਨਟੀਨਾ ਵਿੱਚ ਵੱਡੇ ਪੈਮਾਨੇ ਉੱਤੇ ਖੇਤੀ ਕਰਨ ਲਈ ਸਿਮਰਪਾਲ ਸਿੰਘ ਨੇ 40 ਹੈਕਟੇਅਰ ਜ਼ਮੀਨ ਖ਼ਰੀਦ ਲਈ, ਜਿੱਥੇ ਉਹ ਕਈ ਤਰ੍ਹਾਂ ਦੀਆਂ ਫ਼ਸਲਾਂ ਦੀ ਖੇਤੀ ਕਰਨ ਲੱਗਾ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਅੱਜ ਉਹ 20 ਹਜ਼ਾਰ ਹੈਕਟੇਅਰ ਜ਼ਮੀਨ ਉੱਤੇ ਮੂੰਗਫਲੀ ਦੀ ਖੇਤੀ ਕਰਦਾ ਹੈ।

10 ਹਜ਼ਾਰ ਹੈਕਟੇਅਰ ਉੱਤੇ ਸੋਆ ਤੇ ਮੱਕਾ ਉਗਾਉਂਦਾ ਹੈ। 1700 ਹੈਕਟੇਅਰ ਚੌਲ ਲਈ ਖੇਤੀ ਪਟੇ ਉੱਤੇ ਲਈ ਹੋਈ ਹੈ।ਓਲਮ ਇੰਟਰਨੈਸ਼ਨਲ ਦਾ ਹੈੱਡ ਕੁਆਰਟਰ ਸਿੰਗਾਪੁਰ ਵਿੱਚ ਬਣਾਇਆ ਹੈ। ਕੰਪਨੀ ਦਾ ਕਾਰੋਬਾਰ 70 ਦੇਸ਼ਾਂ ਵਿੱਚ ਫੈਲਿਆ ਹੈ। 70 ਦੇਸ਼ਾਂ ਵਿੱਚ ਉਸ ਦੀ ਕੰਪਨੀ ਵਿੱਚ 17 ਹਜ਼ਾਰ ਕਰਮਚਾਰੀ ਕੰਮ ਕਰਦੇ ਹਨ। ਉਸ ਦੀ ਕੰਪਨੀ ਦੇ ਸੀਈਓ ਤੇ ਗਰੁੱਪ ਮੈਨੇਜਿੰਗ ਡਾਇਰੈਕਟਰ ਭਾਰਤੀ ਮੂਲ ਦੇ ਸਨੀ ਜਾਰਜ ਵਰਗੀਸ ਹਨ।

ਕੰਪਨੀ ਦਾ ਸਾਲਾਨਾ ਰੀਵਿਊ 8 ਖਰਬ ਰੁਪਏ ਹੈ। ਕੰਪਨੀ ਕੋਲ 47 ਖੇਤੀ ਨਾਲ ਜੁੜੇ ਉਤਪਾਦ ਹਨ।ਅਰਜਨੀਟਾ ਵਿੱਚ ਉਸ ਦੇ ਆਫ਼ਿਸ ਵਿੱਚ 200 ਕਰਮਚਾਰੀਆਂ ਵਿੱਚ ਸਿਰਫ਼ ਦੋ ਹੀ ਭਾਰਤੀ ਹਨ।ਰਾਜਧਾਨੀ ਨਿਊਨਸ ਆਇਰਸ ਵਿੱਚ ਸਿਮਰ ਦੀ ਹਰਮਨ ਪਿਆਰਤਾ ਕਾਰਨ ਹੀ ਭਾਰਤੀਆਂ ਦੇ ਦਰਜਨਾਂ ਰੈਸਟੋਰੈਂਟ ਖੁੱਲ੍ਹ ਚੁੱਕੇ ਹਨ।ਸਿਮਰਪਾਲ ਸਿੰਘ ਨੂੰ ਅਰਜਨੀਟਾ ਦੇ ਲੋਕ ਪ੍ਰਿੰਸ ਜਾਂ ਕਿੰਗ ਕਹਿ ਕੇ ਬੁਲਾਉਂਦੇ ਹਨ ਅਤੇ ਹਰ ਕੋਈ ਉਸ ਦੀ ਪੱਗ ਦਾ ਫੈਨ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: