ਆਹ ਦੇਖੋ ਰੂਹ ਕੰਬਾ ਦੇਣ ਵਾਲੀ ਬੇਅਦਬੀ ਦੀ ਨਵੀਂ ਘਟਨਾ …..

ਚਵਰ-ਤਖ਼ਤ ਦੇ ਮਾਲਕ, ਹਾਜ਼ਰਾ-ਹਜ਼ੂਰ, ਸਰਬ ਕਲਾ ਭਰਪੂਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖ ਧਰਮ ਦੇ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਦਾ ਕਲਿਆਣ ਕਰਨ ਵਾਲੇ ਪਾਵਨ ਧਰਮ ਗ੍ਰੰਥ ਹਨ। ਇਸ ਮਹਾਨ ਪਾਵਨ ਗ੍ਰੰਥ ਦੀ ਵਡਿਆਈ ਇਸ ਵਿਚ ਵੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬ-ਸਾਂਝੇ ਅਤੇ ਕਲਿਆਣਕਾਰੀ ਉਪਦੇਸ਼ਾਂ ਤੋਂ ਸਰਬੱਤ ਦੇ ਭਲੇ ਦਾ ਪੈਗ਼ਾਮ ਸਮੁੱਚੀ ਮਨੁੱਖਤਾ ਨੂੰ ਨਸੀਬ ਹੁੰਦਾ ਹੈ। ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿੱਚੋਂ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ-ਕਮਲਾਂ ਨਾਲ ਸੰਪਾਦਿਤ ਕੀਤਾ ਹੈ।

ਸਮੂਹ ਧਰਮਾਂ ਦੇ ਇਤਿਹਾਸ ਵਿਚ ਇਹੋ ਇਕ ਅਜਿਹਾ ਅਦੁੱਤੀ ਪਾਵਨ ਗ੍ਰੰਥ ਹੈ, ਜਿਸ ਦਾ ਰੋਜ਼ਾਨਾ ਪ੍ਰਕਾਸ਼ ਤੇ ਸੁਖ ਆਸਣ ਬੜੇ ਅਦਬ ਤੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿਚ ਕੀਤਾ ਜਾਂਦਾ ਹੈ ਅਤੇ ਲੱਖਾਂ ਪ੍ਰਾਣੀ ਰੋਜ਼ ਨਮਸਕਾਰ ਕਰਕੇ ਆਪਣੇ ਜੀਵਨ ਦੇ ਕਲਿਆਣ ਲਈ ਅਰਦਾਸਾਂ, ਬੇਨਤੀਆਂ ਤੇ ਜੋਦੜੀਆਂ ਕਰਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਪਰਮੇਸ਼ਰ ਜਾਂ ਨਿਰੰਕਾਰ ਦੇ ਬੋਲ ਹਨ, ਜੋ ਉਸ ਦੀ ਕ੍ਰਿਪਾ-ਦ੍ਰਿਸ਼ਟੀ ਸਦਕਾ ਬਾਣੀਕਾਰਾਂ ਦੇ ਮਾਧਿਅਮ ਰਾਹੀਂ ਸੰਸਾਰੀ ਜੀਵਾਂ ਨੂੰ ਪ੍ਰਾਪਤ ਹੋਏ ਹਨ:

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਆਰੰਭਤਾ ਨਿਰੰਕਾਰ ਦੁਆਰਾ ਸ੍ਰੀ ਗੁਰੂ ਨਾਨਕ ਸਾਹਿਬ ਅਤੇ ਦੂਸਰੇ ਗੁਰੂ ਸਾਹਿਬਾਨ ਨੂੰ ਆਵੇਸ਼ ਹੋਈ ਬਾਣੀ ਨਾਲ ਹੁੰਦਾ ਹੈ। ਇਸ ਤੋਂ ਬਿਨਾਂ ਗੁਰੂ ਸਾਹਿਬਾਨ ਵੱਲੋਂ ਭਗਤਾਂ, ਭੱਟਾਂ ਅਤੇ ਹੋਰ ਬਾਣੀਕਾਰਾਂ ਦੇ ਬਚਨਾਂ ਨੂੰ ਜੋ ਪ੍ਰਭੂ ਦੀ ਯਾਦ ਦਿਵਾਉਂਦੇ ਹਨ, ਸਾਂਭ-ਸੰਭਾਲ ਲਿਆ ਗਿਆ। ਸ੍ਰੀ ਗੁਰੂ ਨਾਨਕ ਸਾਹਿਬ ਨੇ ਇਹ ਪਾਵਨ ਬਚਨ ‘ਪੋਥੀ’ ਰੂਪ ਵਿਚ ਲਿਖ ਦਿੱਤੇ ਸਨ। ਜਦੋਂ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਗੱਦੀ ਉੱਤੇ ਬਿਰਾਜਮਾਨ ਹੋਏ ਤਾਂ ਇਸ ਪੋਥੀ Image result for ਗ੍ਰੰਥ ਸਾਹਿਬਦੀ ਸੌਂਪਣਾ ਵੀ ਉਨ੍ਹਾਂ ਨੂੰ ਕਰ ਦਿੱਤੀ।
ਆਤਮ-ਤ੍ਰਿਪਤੀ ਤੇ ਨਿਰੰਕਾਰ ਦੇ ਦਰਸ਼ਨ ਕਰਾਉਣ ਵਾਲੇ ਇਨ੍ਹਾਂ ਅੰਮ੍ਰਿਤ ਬਚਨਾਂ ਦਾ ਪ੍ਰਵਾਹ ਸ੍ਰੀ ਗੁਰੂ ਅੰਗਦ ਸਾਹਿਬ, ਸ੍ਰੀ ਗੁਰੂ ਅਮਰਦਾਸ ਸਾਹਿਬ, ਸ੍ਰੀ ਗੁਰੂ ਰਾਮਦਾਸ ਸਾਹਿਬ ਅਤੇ ਸ੍ਰੀ ਗੁਰੂ ਅਰਜਨ ਸਾਹਿਬ ਤਕ ਨਿਰੰਤਰ ਚੱਲਦਾ ਰਿਹਾ। ਇਹ ਪਾਵਨ ਬਚਨ ਪੋਥੀ ਰੂਪ ਵਿਚ ਇਕ ਗੁਰੂ ਤੋਂ ਬਾਅਦ ਦੂਜੇ ਗੁਰੂ ਸਾਹਿਬਾਨ ਤੋਂ ਹੁੰਦੇ ਹੋਏ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਪ੍ਰਾਪਤ ਹੋਏ। ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਅਤੇ ਰਹਿਮਤਾਂ ਦੇ ਦਾਤੇ ਸਤਿਗੁਰੂ ਜੀ ਨੇ ਮਨੁੱਖਤਾ ਦਾ ਦੁੱਖ ਹਰਨ ਲਈ ਭਗਤਾਂ, ਭੱਟਾਂ ਅਤੇ ਗੁਰੂ-ਘਰ ਵੱਲੋਂ ਵਰੋਸਾਏ ਸਿੱਖਾਂ ਦੀ ਬਾਣੀ ਨੂੰ ਇਕੱਤਰ ਕਰਨ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿਚ ‘ਆਦਿ ਗ੍ਰੰਥ’ ਦਾ ਸੰਕਲਨ ਕੀਤਾ।
Related image
ਭਾਈ ਗੁਰਦਾਸ ਜੀ, ਜੋ ਗੁਰਮਤਿ ਦੇ ਉੱਘੇ ਵਿਦਵਾਨ ਤੇ ਮੁਖੀ ਪ੍ਰਬੰਧਕਾਂ ਵਿੱਚੋਂ ਇਕ ਸਨ, ਨੇ ਰਾਮਸਰ ਸਰੋਵਰ ਦੇ ਰਮਣੀਕ ਕਿਨਾਰੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਦੀ ਅਗਵਾਈ ਹੇਠ ਪਾਵਨ ਬੀੜ ਨੂੰ ਲਿਖਣ ਦੀ ਸੇਵਾ ਨਿਭਾਈ। ਗੁਰੂ ਸਾਹਿਬ ਨੇ ਸਮੁੱਚੀ ਬਾਣੀ ਨੂੰ ਰਾਗਾਂ ਵਿਚ ਤਰਤੀਬ ਅਨੁਸਾਰ ਲਿਖਵਾਇਆ। ਗੁਰੂ ਸਾਹਿਬ ਦੀ ਬਾਣੀ ਮਹਲਾ 1,2,3,4,5 ਆਦਿ ਕ੍ਰਮ ਅਨੁਸਾਰ ਦਰਜ ਕਰਨ ਪਿੱਛੋਂ ਭਗਤਾਂ ਦੀ ਬਾਣੀ ਨੂੰ ਦਰਜ ਕੀਤਾ ਗਿਆ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: