ਕੁਝ ਮਿੰਟ ਪਹਿਲਾਂ ਸਿਮਰਜੀਤ ਸਿੰਘ ਬੈਂਸ ‘ਤੇ ਕਾਂਗਰਸੀ ਵਰਕਰਾਂ ਨੇ ਕੀਤਾ ਹਮਲਾ ਅਤੇ

ਕੁਝ ਮਿੰਟ ਪਹਿਲਾਂ ਸਿਮਰਜੀਤ ਸਿੰਘ ਬੈਂਸ ‘ਤੇ ਕਾਂਗਰਸੀ ਵਰਕਰਾਂ ਨੇ ਕੀਤਾ ਹਮਲਾ ਅਤੇ

 

ਲੁਧਿਆਣਾ — ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਾਂਗਰਸੀ ਆਗੂ ਕੰਵਲਜੀਤ ਸਿੰਘ ਕੜਵਲ ਦੇ ਵਰਕਰਾਂ ਵਲੋਂ ਉਨ੍ਹਾਂ ‘ਤੇ ਮੀਟਿੰਗ ਦੌਰਾਨ

ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਿਮਰਜੀਤ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਆਪਣੇ ਪਾਰਟੀ ਵਰਕਰਾਂ ਨਾਲ ਇਕ ਘਰ ‘ਚ ਮੀਟਿੰਗ ਕਰ ਰਹੇ ਸਨ ਕਿ ਇੰਨੇ ਨੂੰ ਉਥੇ

ਕਾਂਗਰਸੀ ਆਗੂ ਕੰਵਲਜੀਤ ਸਿਂਘ ਧੜੇ ਦੇ 300 ਦੇ ਕਰੀਬ ਵਰਕਰਾਂ ਨੇ ਉਨ੍ਹਾਂ ‘ਤੇ ਉਕਤ ਘਰ ‘ਚ ਦਾਖਲ ਹੋ ਕੇ ਹਮਲਾ ਕਰ ਦਿੱਤਾ ਤੇ ਘਰ ‘ਚ ਤੋੜ-ਭੰਨ ਵੀ ਕੀਤੀ। ਦੋਸ਼ ਇਹ ਵੀ ਲਗਾਇਆ ਜਾ ਰਿਹਾ ਹੈ ਕਿ ਵਾਰਡ ਨੰ. 49 ਦੇ ਉਮੀਦਵਾਰ ਗੁਰਪ੍ਰੀਤ ਗੋਗੀ ਦੀ ਮਾਂ ਇਸ ਵਾਰ ਚੋਣ ਲੜ ਰਹੀ ਹੈ, ਜਿਸ ਦੇ ਪੱਖ ‘ਚ

ਕੰਵਲਜੀਤ ਸਿਂਘ ਦੇ ਵਰਕਰਾਂ ਵਲੋਂ ਸਿਮਰਜੀਤ ਬੈਂਸ ਤੇ ਉਸ ਦੇ ਸਾਥੀਆਂ ‘ਤੇ ਹਮਲਾ ਕੀਤਾ ਗਿਆ। ਉਕਤ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਵੀ ਮੌਕੇ ‘ਤੇ ਪਹੁੰਚ ਰਹੇ ਹਨ।


Posted

in

by

Tags: