ਦੇਖੋ ਅਸਲ ਹਾਲਾਤ ਦੀਵਾਨ ਟੋਡਰ ਮੱਲ ਦੀ ਹਵੇਲੀ ਦਾ – ਸ਼ੇਅਰ ਕਰੋ ਸਭ ਨਾਲ

ਟੋਡਰ ਮੱਲ ਜਾਂ ਟੋਡਰ ਮੱਲ ਸ਼ਾਹਜਹਾਨੀ ਵੀ ਕਿਹਾ ਜਾਂਦਾ ਸੀ। ਬਾਦਸ਼ਾਹ ਨੇ ਇਸ ਨੂੰ ‘ਰਾਏ’ ਦਾ ਖ਼ਿਤਾਬ ਦਿੱਤਾ ਹੋਇਆ ਸੀ। ਇਸ ਕੋਲ ਪਹਿਲਾਂ 100 ਘੋੜਸਵਾਰ ਅਤੇ 200 ਪਿਆਦਾ ਫ਼ੌਜ ਰੱਖਣ ਦਾ ਹੱਕ ਸੀ, ਜੋ ਵਧਦਾ ਵਧਦਾ 1648 ਵਿਚ 2000 ਘੋੜਸਵਾਰ ਤੇ 4000 ਪਿਆਦਾ ਸਿਪਾਹੀਆਂ ਦਾ ਹੋ ਗਿਆ ਸੀ। 1650 ਵਿਚ ਇਸ ਟੋਡਰ ਮੱਲ ਦੇ ਨਿਜ਼ਾਮ ਹੇਠ ਸਰਹੰਦ ਹੀ ਨਹੀਂ ਬਲਕਿ ਦੀਪਾਲਪੁਰ, ਜਲੰਧਰ ਤੇ ਸੁਲਤਾਨਪੁਰ ਦੇ ਸੂਬੇ ਵੀ ਸਨ।Related image ਇਨ੍ਹਾਂ ਦੀ ਆਮਦਨ ਵਿਚੋਂ 50 ਲੱਖ ਟਕੇ ਸਾਲਾਨਾ ਉਸ ਨੂੰ ਆਪਣੇ ਵਾਸਤੇ ਮਿਲਦੇ ਸਨ। ਉਹ ਜਿਸ ਮਹਲ ਵਿਚ ਰਹਿੰਦਾ ਸੀ ਉਸ ਦਾ ਨਾਂ ਜਹਾਜ਼ੀ ਹਵੇਲੀ ਸੀ ਕਿਉਂ ਕਿ ਉਸ ਦੀ ਸ਼ਕਲ ਸਮੁੰਦਰੀ ਜਹਾਜ਼ ਵਰਗੀ ਸੀ। ਦੀਵਾਨ ਟੋਡਰ ਮੱਲ ਸਰਹਿੰਦ ਦਾ ਧਨਾਢ ਮਹਾਜਨ ਸੀ। ਕਿਹਾ ਜਾਂਦਾ ਹੈ ਕਿ ਉਸਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹਿਦੀ ਪਿੱਛੋਂ ਉਹਨਾਂ ਦੇ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਦੇ ਲਈ ਵੱਡੀ ਕੀਮਤ ਦੇ ਕੇ ਜ਼ਮੀਨ ਖ਼ਰੀਦੀ ਸੀ। Related imageਦੀਵਾਨ ਟੋਡਰ ਮੱਲ ਆਗਰਾ ਤੋਂ ਲਾਹੌਰ ਤੱਕ ਜਾਣ ਲਈ ਲੰਮਾ ਸਫ਼ਰ ਤੈਅ ਕਰਨ ਵਾਲੇ ਯਾਤਰੀਆਂ ਦੀ ਪਿਆਸ ਬੁਝਾਉਣ ਲਈ ਰਾਜਾਤਾਲ ਵਿੱਚ ਬਣੇ ਤਲਾਬ ਦੇ ਪਾਣੀ ਦਾ ਪ੍ਰਬੰਧ ਕਰਨਾ ਬਹੁਤ ਵੱਡਾ ਪੁੰਨ ਸਮਝਦਾ ਸੀ। ਤਲਾਬ ਬਣਵਾਉਣ ਦੇ ਉਪਰਾਲੇ ਨਾਲ ਮਿਲੀ ਪ੍ਰਸਿੱਧੀ ਦੇ ਸਿੱਟੇ ਵਜੋਂ ਟੋਡਰ ਮੱਲ ਨੂੰ 1582 ਵਿੱਚ ‘ਦੀਵਾਨ’ ਦੀ ਉਪਾਧੀ ਪ੍ਰਾਪਤ ਹੋਈ। Image result for diwan todar mal ਦੀਵਾਨ ਟੋਡਰ ਮੱਲ ਅਕਬਰ ਬਾਦਸ਼ਾਹ ਦੇ ਦਰਬਾਰ ਦਾ ਉੱਘਾ ਦਰਬਾਰੀ, ਧਾਰਮਿਕ ਤੇ ਦਿਆਲੂ ਸ਼ਖ਼ਸੀਅਤ ਸੀ। ਟੋਡਰ ਮੱਲ ਨੂੰ ਰਾਜ ਦਰਬਾਰ ਵਿੱਚ ਇੱਕ ਧਰਮੀ ਵਿਅਕਤੀ ਵਜੋਂ ਜਾਣਿਆ ਜਾਂਦਾ ਸੀ, ਜੋ ਖੇਤੀਬਾੜੀ ਸੁਧਾਰਾਂ ਵਿੱਚ ਮਾਹਿਰ ਸੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: