ਪੰਜਾਬ ‘ਚ ਅਗਲੇ 2-3 ਘੰਟਿਆਂ ਵਿੱਚ ਮੌਸਮ ਵਿਭਾਗ ਅਨੁਸਾਰ ……
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕੁੱਝ ਇਲਾਕਿਆਂ ‘ਚ ਅਗਲੇ 2-3 ਘੰਟਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ:ਪੰਜਾਬ ਦੇ ਮੌਸਮ ਵਿੱਚ ਬਦਲਾਅ ਹੋਣਾ ਸ਼ੁਰੂ ਹੋ ਗਿਆ ਹੈ।ਜਿਥੇ ਬੀਤੇ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਸੀ ਓਥੇ ਹੀ ਅੱਜ ਸਵੇਰ ਤੋਂ ਮੌਸਮ ਠੰਡਾ ਦਿਖਾਈ ਦੇ ਰਿਹਾ ਹੈ।ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ।ਅੱਜ ਸਵੇਰੇ ਚੰਡੀਗੜ੍ਹ ਦੇ ਆਸ-ਪਾਸ ਇਲਾਕਿਆਂ ਵਿੱਚ ਹਲਕਾ ਮੀਂਹ ਵੀ ਪਿਆ ਹੈ।
ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ ਮੁੜ ਸੁਰਜੀਤ ਹੋਣ ’ਤੇ 27 ਜੂਨ ਮਗਰੋਂ ਪੰਜਾਬ ਵਿੱਚ ਪ੍ਰੀ-ਮਾਨਸੂਨ ਹਲਚਲ ਤੇਜ਼ ਹੋਏਗੀ।ਇਸ ਦੌਰਾਨ ਹਲ਼ਕੀ ਤੇ ਦਰਮਿਆਨੀ ਬਾਰਸ਼ ਹੋ ਸਕਦੀ ਹੈ।ਇਸ ਦੇ ਇਲਾਵਾ ਸੋਮਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਵੀ ਕਿਤੇ-ਕਿਤੇ ਬੂੰਦਾਬਾਂਦੀ ਹੋ ਸਕਦੀ ਹੈ।ਇਸ ਸਾਲ ਸੂਬੇ ਵਿੱਚ ਜੁਲਾਈ ਵਿੱਚ ਮਾਨਸੂਨ ਆ ਜਾਏਗਾ।ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਮੁਤਾਬਕ ਅੰਮ੍ਰਿਤਸਰ ,ਜਲੰਧਰ,ਕਪੂਰਥਲਾ ,ਹੁਸ਼ਿਆਰਪੁਰ,ਪਠਾਨਕੋਟ ਅਤੇ ਆਸ-ਪਾਸ ਇਲਾਕਿਆਂ ਵਿੱਚ ਅਗਲੇ 2-3 ਘੰਟਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।