ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸ਼੍ਰੀ ਦਰਬਾਰ ਸਾਹਿਬ ‘ਚ ਦਿਨ ਭਰ ਦੀ ਸੇਵਾ ਕਿਸ ਤਰਾ ਹੁੰਦੀ ਹੋਈ ਜੀ
ਪਿਆਰ ਜਰੂਰ ਬਣੇਗਾ ਗੁਰੂ ਨਾਲ ਕਰ ਦਿਓ
ਜੀ
ਸ਼ੇਅਰ ਕਰਕੇ ਸੇਵਾ ਚ ਹਿੱਸਾ ਪਾਉ ਜੀ ਗੁਰ ਕੀ ਸੇਵਾ ਸਬਦੁ ਵੀਚਾਰ ॥ ਹਉਮੈ ਮਾਰੇ ਕਰਣੀ ਸਾਰ ॥ ‘ਸੇਵਾ’ ਸਿੱਖ ਕੌਮ ਦਾ ਅਤੁੱਟ ਅੰਗ ਹੈ । ਸਾਨੂੰ ਭਾਈ ਮਰਦਾਨ ਜੀ ਤੋਂ ਭਾਈ ਘਨ੍ਹਈਆ ਜੀ ਤੱਕ ਅਤੇ ਭਾਈ ਘਨ੍ਹਈਆ ਜੀ ਤੋਂ ਵਰਤਮਾਨ ਸਮੇਂ ਤੱਕ ਸੇਵਾ ਦੀਆਂ ਅਨੇਕਾਂ ਉਦਾਹਰਣਾ ਮਿਲ ਜਾਣਗੀਆਂ ।
ਜਦੋਂ ਵੀ ਸਾਡੀ ਜੁਬਾਨ ਤੇ ‘ਸੇਵਾ’ ਲਫਜ਼ ਦਾ ਜ਼ਿਕਰ ਆਉਂਦਾ ਹੈ ਤਾਂ ਸਾਡੀਆਂ ਅੱਖਾਂ ਸਾਹਮਣੇ ਭਾਈ ਘਨ੍ਹਈਆ ਜੀ ਦੀ ਜੰਗ ਦੇ ਮੈਦਾਨ ਵਾਲੀ ਸੇਵਾ ਦਾ ਦ੍ਰਿਸ਼ ਤੇ ਭਗਤ ਪੂਰਨ ਸਿੰਘ ਜੀ ਦਾ ਸੇਵਾ ਦਾ ਦ੍ਰਿਸ਼ ਸਹਿਜ-ਸੁਭਾਏ ਹੀ ਨਜ਼ਰੀ ਆ ਜਾਂਦਾ ਹੈ ਜੋ ਕਿ ਸਾਡੇ ਪ੍ਰੇਰਣਾ ਸਰੋਤ ਹਨ । ਪਰ ਇਕ ਸੁਆਲ ਹੋਰ ਖੜ੍ਹਾ ਹੁੰਦਾ ਹੈ ਕਿ ਕੀ ਗੁਰਮਤਿ ਪ੍ਰਚਾਰ ਦੇ ਖੇਤਰ ਵਿੱਚ ਵਿਚਰਨ ਵਾਲੇ ਵਿਧਵਾਨਾਂ ਦੀਆਂ ਸੇਵਾਵਾਂ ਘੱਟ ਹਨ ਜਾਂ ਜਰੂਰੀ ਨਹੀਂ ਹਨ ?
ਪਰ ਨਹੀਂ ਕਿਧਰੇ ਨਾ ਕਿਧਰੇ ਸਾਡੇ ਮਨ ਵਿਚ ਸੁਤੇ-ਸਿਧ ਇਹ ਧਾਰਨਾਂ ਬਣ ਚੁੱਕੀ ਹੈ ਕਿ ਬੀਮਾਰਾਂ ਨੂੰ ਦਵਾਈ ਦੇਣਾ, ਲੰਗਰ ਪਕਾਉਣਾ, ਜਲ ਦੀ ਸੇਵਾ ਕਰਨਾਂ, ਜੋੜੇ ਝਾੜ੍ਹਣਾ ਹੀ ਅਸਲ ਹੈ । ਇਹ ਸੇਵਾ ਵੀ ਮੁਬਾਰਕ ਹੈ ਜੀ । ਜਰੂਰੀ ਵੀ ਹੈ ਅਤੇ ਹਰ ਇਕ ਸਿੱਖ ਨੂੰ ਹਰ ਹੀਲੇ ਕਰਣੀ ਵੀ ਚਾਹੀਦੀ
ਪਰ ਇਕ ਹੋਰ ਸੇਵਾ, ਜਿਸ ਨੂੰ ਅਸੀਂ ਬਹੁਤਾ ਮਹੱਤਵ ਨਹੀਂ ਦੇਂਦੇ ਜਾਂ ਜਾਣ ਬੁਝ ਕੇ ਅਵੇਸਲੇ ਬਣੇ ਬਠੇ ਹਾਂ । ਉਸ ਸੇਵਾ ਦਾ ਨਾਮ ਹੈ ‘ਸ਼ਬਦ ਵੀਚਾਰ’ । ਜਿਥੇ ਬਾਕੀ ਸੇਵਾਵਾਂ ਜਰੂਰੀ ਹਨ ਉਥੇ ਇਸ ਸੇਵਾ ਦਾ ਵੀ ਸਿੱਖ ਕੌਮ ਵਿਚ ਅਹਿਮ ਸਥਾਨ ਹੈ । ਸਤਿਗੁਰੂ ਜੀ ਫੁਰਮਾਨ ਕਰਦੇ ਹਨ ‘ਗੁਰ ਕੀ ਸੇਵਾ ਸ਼ਬਦ ਵੀਚਾਰ’ ਭਾਵ ਗੁਰੂ ਦੀ ਸੇਵਾ ਹੈ ਗਿਆਨ ਲੈਣਾ ਅਤੇ ਇਸ ਨੂੰ ਵੰਡਣਾ ।