ਸਾਵਧਾਨ ! ਆਹ ਦੇਖੋ ਸਰਕਾਰ ਨੇ ਕੀ ਕੀ ਲਾਗੂ ਕਰਤਾ ਹੁਣੇ ਹੁਣੇ

ਤਾਜਾ ਵੱਡੀ ਖਬਰ

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਸਾਵਧਾਨ ! ਆਹ ਦੇਖੋ ਸਰਕਾਰ ਨੇ ਕੀ ਲਾਗੂ ਕਰਤਾ ਹੁਣੇ ਹੁਣੇ

 

ਮੌਸਮ ਵਿਭਾਗ ਵੱਲੋਂ 7-8 ਮਈ ਨੂੰ ਪੰਜਾਬ ਹਰਿਆਣਾ ਤੇ ਹਿਮਾਚਲ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਤੇ ਹਨੇਰੀ ਤੂਫ਼ਾਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਹਾਲਾਤ ਅਨੁਸਾਰ ਜਿੱਲ੍ਹਿਆਂ ਨੂੰ ਸਕੂਲ ਬੰਦ ਕਰਨ ਦੀ ਹਦਾਇਤ ਦਿੱਤੀ ਗਈ ਹੈ। ਜਦਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਸਕੂਲਾਂ ਨੂੰ 12 ਵਜੇ ਤੋਂ ਬਾਅਦ ਬੰਦ ਕਰ ਦੀ ਹਦਾਇਤ ਦਿੱਤੀ ਹੈ। ਚੰਡੀਗੜ੍ਹ ਦੇ ਕਈ ਪ੍ਰਾਈਵੇਟ

ਸਕੂਲਾਂ ਨੇ ਅਗਲੇ ਦੋ ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਉੱਧਰ ਹਰਿਆਣਾ ਸਰਕਾਰ ਨੇ ਚਿਤਾਵਨੀ ਦੇ ਕਾਰਨ ਅੱਜ ਤੇ ਕੱਲ੍ਹ ਸਕੂਲ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

ਰਿਪੋਰਟ ਮੁਤਾਬਿਕ ਹਾਲੇ ਪੰਜਾਬ ਵਿੱਚ ਮੌਸਮ ਖੁਸ਼ਗਵਾਰ ਬਣਿਆ ਹੋਇਆ ਹੈ। ਪੰਜਾਬ ਦੇ ਕਿਤੇ-ਕਿਤੇ ਹਲਕੀ ਬਾਰਸ਼ ਹੋਈ ਹੈ ਤੇ ਬਾਅਦ ਵਿੱਚ ਧੁੱਪ ਨਿਕਲੀ ਹੈ ਪਰ ਹਵਾ ਚੱਲ ਰਹੀ ਹੈ।

ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਚੰਡੀਗੜ੍ਹ ਚ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਿਕ ਅਗਲੇ 48 ਘੰਟੇ ਚ ਮੌਸਮ ਲੋਕਾਂ ਦੀ ਮੁਸ਼ਕਲਾਂ ਵਧਾ ਸਕਦਾ ਹੈ। ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ‘ਚ ਤੇਜ਼ ਹਵਾਵਾਂ, ਤੂਫ਼ਾਨ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ।

ਗ੍ਰਹਿ ਮੰਤਰਾਲੇ ਨੇ ਵੀ ਪੰਜਾਬ ਹਰਿਆਣਾ ਤੇ ਹਿਮਾਚਲ ਸਮੇਤ 13 ਵੱਖ-ਵੱਖ ਸੂਬਿਆਂ ਵਿੱਚ ਸੋਮਵਾਰ ਨੂੰ ਭਿਆਨਕ ਤੂਫ਼ਾਨ ਆਉਣ ਤੇ ਕਈ ਥਾਈਂ ਭਾਰੀ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਸੀ।

ਪਿਛਲੇ ਹਫ਼ਤੇ ਮੌਸਮ ਵਿੱਚ ਖ਼ਰਾਬੀ ਦੇ ਚੱਲਦੇ ਉੱਤਰ ਭਾਰਤ ਵਿੱਚ 100 ਤੋਂ ਉੱਪਰ ਲੋਕ ਮਾਰੇ ਗਏ ਸਨ ਤੇ 300 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਸਨ।


Posted

in

by

Tags: