ਸਿਰਸਾ ਡੇਰਾ ਪਰੇਮੀ ਦਾ ਵੱਡਾ ਖੁਲਾਸਾ ਕਹਿੰਦਾ ਇਸ ਕਰਕੇ ਕੀਤਾ ਗਿਆ ਸੀ ਬਰਗਾੜੀ ਕਾਂਡ….

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ…….

ਤਾਜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਸਿਰਸਾ ਡੇਰਾ ਪਰੇਮੀ ਦਾ ਵੱਡਾ ਖੁਲਾਸਾ ਕਹਿੰਦਾ ਇਸ ਕਰਕੇ ਕੀਤਾ ਗਿਆ ਸੀ ਬਰਗਾੜੀ ਕਾਂਡ….

ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਆਗੂ ਮਹਿੰਦਰ ਪਾਲ ਬਿੱਟੂ ਨੂੰ ਮੁੜ ਸਥਾਨਕ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਅਦਾਲਤ ਨੇ ਡੇਰਾ ਪ੍ਰੇਮੀਆਂ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਫਰੀਦਕੋਟ ਜੇਲ ਭੇਜ ਦਿੱਤਾ। ਖ਼ਬਰਾਂ ਅਨੁਸਾਰ ਉਸ ਨੇ ਜੁਰਮ ਇਕਬਾਲ ਕਰਨ ਦਾ ਬਿਆਨ ਦਿੱਤਾ ਹੈ….. , ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਫ਼ਰੀਦਕੋਟ) ਦੇ ਗੁਰੂ ਘਰ ‘ਚੋਂ ਪਹਿਲੀ ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਉਰਫ਼ ਸਨੀ ਅਤੇ ਰਣਦੀਪ ਸਿੰਘ ਉਰਫ਼ ਨੀਲਾ ਨੇ ਚੋਰੀ ਕੀਤਾ ਸੀ। ਉਹ ਮੋਟਰਸਾਈਕਲ ‘ਤੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪੁੱਜੇ ਸਨ ਅਤੇ ਇਸ ਤੋਂ ਬਾਅਦ ਬਾਕੀ ਮੁਲਜ਼ਮਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਦੱਸਿਆ ਜਾ ਰਿਹਾ ਹੈ।

ਇਨ੍ਹਾਂ ਦੋਵਾਂ ਦੀ ਪੁਲੀਸ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਨੂੰ ਜਾਣ ਆਉਣ ਵਾਲੇ ਰਸਤੇ ਦੀ ਵੀ ਨਿਸ਼ਾਨਦੇਹੀ ਕਰਵਾਈ ਹੈ। ਹੁਣ ਸੀਬੀਆਈ ਟੀਮ ਕਿਸੇ ਵੇਲੇ ਵੀ ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਪੁੱਛ-ਪੜਤਾਲ ਕਰ ਸਕਦੀ ਹੈ। ਗ੍ਰਿਫ਼ਤਾਰ ਡੇਰਾ ਪ੍ਰੇਮੀਆਂ ਨੇ ਪੁਲੀਸ ਰਿਮਾਂਡ ਦੌਰਾਨ ਅਹਿਮ ਖ਼ੁਲਾਸਾ ਕੀਤਾ ਹੈ ਕਿ  ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਲੱਗੇ ਦੀਵਾਨ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਪ੍ਰੇਮੀ ਡੇਰਾ ਸਿਰਸਾ ਛੱਡਣ ਲੱਗੇ ਸਨ, ਜਿਸ ਕਾਰਨ ਇਹ ਸਾਜ਼ਿਸ਼ ਰਚੀ ਗਈ ਸੀ। ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: