ਜੂਨ ਦੇ ਪਹਿਲੇ ਹਫ਼ਤੇ 1984 ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਉਤੇ ਹੋਏ ਫ਼ੌਜੀ ਹਮਲੇ ਦੀ ਬਰਬਰਤਾ ਅਤੇ ਨਾਜ਼ੀ-ਕਰੋਪੀ ਜਿਸ ਕਾਰਨ ਹਜ਼ਾਰਾਂ ਬੇਗੁਨਾਹ ਲੋਕਾਂ ਦਾ ਘਾਣ ਹੋ ਗਿਆ ਸੀ, ਦੀ ਵਿਅਕਤੀਗਤ ਅਤੇ ਸਮੂਹਿਕ ਦੁੱਖ-ਪੀੜਾਂ ਦੀ ਸ਼ਿੱਦਤ ਹੁਣ ਮੱਠੀ ਪੈ ਗਈ ਹੈ। ਚੌਥਾ ਹਿੱਸਾ ਸਦੀ ਦੇ ਗੁਜ਼ਰਨ ਤੋਂ ਬਾਅਦ ਅੱਜ ਸਿੱਖ ਭਾਈਚਾਰੇ ਵਿਚ ਉਸ ਸਮੇਂ ਪੈਦਾ ਹੋਏ ਵਿਤਕਰੇ, ਗੁੱਸੇ, ਰੋਹ ਅਤੇ ਬੇਵਸੀ ਦੇ ਮਿਲਦੇ ਅਹਿਸਾਸ ਕਾਫ਼ੀ ਹੱਦ ਤੱਕ ਇਸ ਲੰਬੇ ਸਮੇਂ ਨੇ ਖਾਰਜ ਕਰ ਦਿੱਤੇ ਹਨ।
ਨੀਲਾ ਤਾਰਾ ਸਾਕਾ ਦੇ ਵਾਪਰਨ ਤੋਂ ਦੋ ਕੁ ਸਾਲ ਪਹਿਲਾਂ ਜਿਸ ਤੀਬਰ ਗਤੀ ਨਾਲ ਸਿਆਸੀ ਚਾਲਾਂ ਚੱਲੀਆਂ ਗਈਆਂ, ਸ੍ਰੀ ਦਰਬਾਰ ਸਾਹਿਬ ਦੇ ਧਾਰਮਿਕ ਕੇਂਦਰ ਨੂੰ ਧੁਰਾ ਬਣਾ ਕੇ ਸਮੁੱਚੇ ਸਿੱਖ ਭਾਈਚਾਰੇ ਅਤੇ ਉਨ੍ਹਾਂ ਦੀਆਂ ਸਿਆਸੀ ਸਮਾਜਿਕ ਸਰਗਰਮੀਆਂ ਦਾ ਪਿੜ ਅਤੇ ਪੰਜਾਬ ਨੂੰ ਦੇਸ਼ ਵਿਚ ਗੜਬੜ ਦੇ ਕੇਂਦਰ-ਬਿੰਦੂ ਵਜੋਂ ਉਭਾਰਿਆ ਗਿਆ ਜਾਂ ਉਭਰਿਆ, ਇਹ ਸਭ ਕੁਝ ਸਿੱਖ ਇਤਿਹਾਸਕ ਸਿਮਰਤੀ ਦਾ ਹੁਣ ਹਿੱਸਾ ਬਣ ਚੁੱਕਿਆ ਹੈ।
ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਉਨ੍ਹਾਂ ਦੀ ਦਮਦਮੀ ਟਕਸਾਲ ਦੇ ਸਰੋਕਾਰ ਅਤੇ ਸੰਨ 1982 ਵਿਚ ਸ਼ੁਰੂ ਹੋਇਆ ‘ਅਕਾਲੀ ਮੋਰਚਾ’ ਸੰਤ ਹਰਚੰਦ ਸਿੰਘ ਲੌਂਗੋਵਾਲ ਵੱਲੋਂ ‘ਮਰਜੀਵੜੇ’ ਵਲੰਟੀਅਰਾਂ ਨੂੰ ਤਿਆਰ ਕਰਨਾ, ਦੂਜੇ ਪਾਸੇ ਹਥਿਆਰਬੰਦ ਕਾਰਕੁਨਾਂ ਨੂੰ ਸ੍ਰੀ ਦਰਬਾਰ ਸਾਹਿਬ ਉਤੇ ‘ਬਾਹਰੀ ਹਮਲੇ’ ਦੇ ਮੁਕਾਬਲੇ ਲਈ ਤਿਆਰ ਕਰਨਾ ਆਦਿ ਸਭ ਜ਼ਾਹਰਾ ਵਾਕਿਆਤ ਹਨ ਅਤੇ ਅਭੁੱਲ ਸਚਾਈਆਂ ਹਨ……ਜਿਨ੍ਹਾਂ ਬਾਰੇ ਕਾਫ਼ੀ ਕੁਝ ਲਿਖਿਆ ਜਾ ਚੁੱਕਿਆ ਹੈ ਅਤੇ ਕਈ ਦਸਤਾਵੇਜ਼ੀ ਸਬੂਤ ਵੀ ਮੌਜੂਦ ਹਨ।
i full hope you like this video clip. if you like this video clip kindly shear this video clip with your own friends i hope your all friends like this video clip. Thanks for watching this video clip .
Term of Service – We do not own copyright of this Content on this website. The copyright belongs to the respective owners of the videos uploaded to facebook . If you find any Content infringe your copyright or trademark, and want it to be removed from this website, or replaced by your original content, please contact us.