ਤਾਜਾ ਵੱਡੀ ਖਬਰ – ਆਹ ਦੇਖੋ ਨਵਜੋਤ ਸਿੱਧੂ ਨੂੰ ਪੈ ਗਈਆਂ ਭਾਜੜਾਂ ਕਈ ਹੋ ਗਏ ਜਖਮੀ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜਾ ਵੱਡੀ ਖਬਰ –
ਅੰਮ੍ਰਿਤਸਰ: ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਉਦੋਂ ਹੱਥਾਂ-ਪੈਰਾਂ ਦੀ ਪੈ ਗਈ ਜਦ ਆਵਾਰਾ ਬਲ਼ਦ ਉਨ੍ਹਾਂ ਵੱਲ ਆ ਵਧਿਆ। ਸਿੱਧੂ ਦੇ ਫੇਰੀ ਨੂੰ ਕਵਰ ਕਰਨ ਆਏ ਮੀਡੀਆ ਕਰਮੀ ਵੀ ਜ਼ਖ਼ਮੀ ਹੋ ਗਏ। , ਸਿੱਧੂ ਇੱਕ ਨੇ ਇਕ ਪਾਸੇ ਵਲ ਭੱਜਕੇ ਆਪਣੀ ਜਾਨ ਬਚਾਈ ਉਨ੍ਹਾਂ ਦਾ ਬਚਾਅ ਹੋ ਗਿਆ।
ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਜੂਝ ਰਹੇ ਅੰਮ੍ਰਿਤਸਰ ਵਾਸੀਆਂ ਨੂੰ ਨਿਜਾਤ ਦਿਵਾਉਣ ਵਾਲੇ ਪ੍ਰਸ਼ਾਸਨ ਦੇ ਸਾਰੇ ਦਾਅਵੇ ਅੱਜ ਇਸ ਬਲ਼ਦ ਨੇ ਲਤਾੜ ਸੁੱਟੇ। ਜਦੋਂ ਬਲ਼ਦ ਨੇ ਆਪਣਾ ਜਲਵਾ ਦਿਖਾਇਆ ਤਾਂ ਸਾਰਿਆਂ ਨੂੰ ਭਾਜੜਾਂ ਪੈ ਗਈਆਂ। ਇਕੱਲੇ ਮੰਤਰੀ ਹੀ ਨਹੀਂ ਬਲਕਿ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਸਮੇਤ ਹੋਰ ਵੀ ਕਈ ਅਧਿਕਾਰੀ ਮੌਜੂਦ ਸਨ।
ਇਹ ਹਾਦਸਾ ਉਦੋਂ ਵਾਪਰਿਆ ਜਦ ਸਿੱਧੂ ਦੁਰਗਿਆਣਾ ਮੰਦਰ ਦੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ। ਮੰਦਰ ਕਮੇਟੀ ਦੇ ਪ੍ਰਧਾਨ ਹਰੀਸ਼ ਤਨੇਜਾ ਨੇ ਕਿਹਾ ਕਿ ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਇੱਥੇ ਆਉਣ ਵਾਲੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਆਏ ਦਿਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਆਪਣੇ ‘ਤੇ ਹੋਏ ਇਸ ਹਮਲੇ ਤੋਂ ਬਾਅਦ ਹੁਣ ਸਿੱਧੂ ਤੇ ਮੇਅਰ ਆਵਾਰਾ ਪਸ਼ੂਆਂ ਦੇ ਹੱਲ ਲਈ ਕੀ ਐਕਸ਼ਨ ਲੈਂਦੇ ਹਨ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਵੈਸੇ ਕਿਸਾਨਾਂ ਨੂੰ ਇਨ੍ਹਾਂ ਪਸ਼ੂਆਂ ਕਰਕੇ ਫ਼ਸਲਾਂ ਖ਼ਰਾਬ ਹੋਣ ਦੀ ਦੁਹਾਈ ਪਾਉਂਦੇ ਕਾਫੀ ਸਮਾਂ ਹੋ ਗਿਆ, ਉਨ੍ਹਾਂ ਦਾ ਹੱਲ ਤਾਂ ਹੋਇਆ ਨਹੀਂ ਪਰ ਇਸ ਸਿੱਧੇ ਐਨਕਾਊਂਟਰ ਤੋਂ ਬਾਅਦ ਸ਼ਾਇਦ ਇਸ ਸਮੱਸਿਆ ਦਾ ਕੋਈ ਹੱਲ ਨਿਕਲ ਆਵੇ।