ਮਾਡਰਨ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ …..
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕੈਪਟਨ ਨੂੰ ‘ਸੋਧਾ ਲਾਉਣ’ ਦੀ ਧਮਕੀ,ਮਾਡਰਨ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜੇਲ੍ਹ ਵਿੱਚ ਬੰਦ ਦੋ ਵਿਅਕਤੀਆਂ ਨੇ ਮੋਬਾਈਲ ਰਾਹੀਂ ਵੀਡੀਓ ਬਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ
ਜਾਨੋ ਮਾਰਨ ਦੀ ਧਮਕੀ ਦਿੱਤੀ ਹੈ। ਨਾਲ ਹੀ ਉਨ੍ਹਾਂ ਇਸ ਵੀਡੀਓ ਨੂੰ ਪੰਜਾਬ ਪੁਲਿਸ ਦੇ ਮੁਖੀ ਤੇ ਜੇਲ੍ਹ ਮੰਤਰੀ ਤਕ ਭਿਜਵਾਉਣ ਦੀ ਅਪੀਲ ਵੀ ਕੀਤੀ ਹੈ।ਗੋਬਿੰਦ ਸਿੰਘ ਤੇ ਕੁਲਦੀਪ ਸਿੰਘ ਨਾਂਅ ਦੇ ਹਵਾਲਾਤੀ ਤੇ ਕੈਦੀ ਨੇਵੀਡੀਓ ਵਿੱਚ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੀ
ਝੂਠੀ ਸਹੁੰ ਖਾਣ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਜੇਲ੍ਹ ਦੇ ਗੁਰੂ ਘਰ ਵਿੱਚ ਪ੍ਰਬੰਧਾਂ ਦੀ ਕਮੀ ਹੋਣ ਦੀ ਗੱਲ ਵੀ ਕੀਤੀ। ਵੀਡੀਓ ਵਿੱਚ ਕਿਹਾ ਗਿਆ ਹੈ ਕਿ ਅਕਾਲ ਪੁਰਖ਼ ਨੇ ਉਸ ਦੀ ਡਿਊਟੀ ਲਾਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮਾਰ ਦਿੱਤਾ ਜਾਵੇ।ਫ਼ਰੀਦਕੋਟ ਦੇ
ਪੁਲਿਸ ਕਪਤਾਨ ਡਾ. ਨਾਨਕ ਸਿੰਘ ਨੇ ਦੱਸਿਆ ਕਿ ਵੀਡੀਓ ਤੋਂ ਬਾਅਦ ਜੈਤੋ ਦੇ ਰਹਿਣ ਵਾਲੇ ਗੋਬਿੰਦ ਸਿੰਘ ਵਿਰੁੱਧ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕੋਲੋਂ ਮੋਬਾਈਲ ਵੀ ਬਰਾਮਦ ਕਰ ਲਿਆ ਗਿਆ ਹੈਤੇ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਪਿੰਡ ਕਮਾਲ ਵਾਲਾ ਦੇ ਕੁਲਦੀਪ ਸਿੰਘ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ