ਨਾਭਾ ਬਲਾਕ ਦੇ ਪਿੰਡ ਛੱਜੂਭੱਟ ਵਿਖੇ ਜਿੱਥੇ ਸਹੁਰਾ ਪਰਿਵਾਰ ਨੇ ਦਾਜ ਦੀ ਮੰਗ ਨੂੰ ਲੈ ਕੇ ਰਜਨੀ 23 ਸਾਲਾ ਦੀ ਪਟਰੋਲ ਪਾਕੇ ਅੱਗ ਲਗਾ ਦਿੱਤੀ ਅਤੇ ਪੀੜਤ ਰਜਨੀ ਪੀ.ਜੀ.ਆਈ ਚੰਡੀਗੜ੍ਹ ਵਿਖੇ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਹੈ। ਪੀੜਤ ਰਜਨੀ ਨੇ ਅਪਣੇ ਨਾਲ ਹੋਈ ਸਾਰੀ ਘਟਨਾ ਆਪ ਬੋਲ ਕੇ ਦੱਸੀ ਅਤੇ ਇਸ ਘਟਨਾ ਪਿੱਛੇ ਸਹੁਰਾ ਪਰਿਵਾਰ ਦੇ 5 ਮੈਂਬਰਾਂ ਨੂੰ ਜ਼ਿੰਮੇਵਾਰ ਦੱਸਿਆ …… ਪੁਲਿਸ ਨੇ ਦੋਸ਼ੀਆਂ ਵਿਰੁੱਧ 307,498 ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨਾਭਾ ਬਲਾਕ ਦੇ ਪਿੰਡ ਛੱਜੂਭੱਟ ਵਿਖੇ ਰਜਨੀ ਦਾ ਵਿਆਹ ਡੇਢ ਸਾਲ ਪਹਿਲਾਂ ਹੋਇਆ ਸੀ ਅਤੇ ਸਹੁਰਾ ਪਰਿਵਾਰ ਵੱਲੋਂ ਪੈਸਿਆਂ ਦੀ ਮੰਗ ਨੂੰ ਲੈ ਕੇ ਰਜਨੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ …… ਤੇ ਜਦੋਂ ਰਜਨੀ ਨੇ ਅਪਣੇ ਸਹੁਰਾ ਪਰਿਵਾਰ ਦੀ ਮੰਗ ਪੂਰੀ ਨਹੀਂ ਕੀਤੀ ਤਾਂ ਰਜਨੀ ਦੇ ਪਤੀ ਸੱਸ, ਜੇਠ ਅਤੇ ਜਠਾਣੀ ਪਰਿਵਾਰ ਦੇ 4 ਮੈਬਰਾਂ ਵਿਰੁੱਧ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੀੜਤ ਕਾਫ਼ੀ ਸੜ ਗਈ ਹੈ ਅਤੇ ਹੁਣ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਹੈ ਅਤੇ ਪੀੜਤ ਨੇ ਇਹ ਸਾਰੀ ਘਟਨਾ ਬਿਆਨ ਵੀ ਕੀਤੀ ਹੈ।
ਇਸ ਮੌਕੇ ਤੇ ਪੀੜਤ ਰਜਨੀ ਨੇ ਅਪਣੇ ਨਾਲ ਹੋਈ ਘਟਨਾ ਦਾ ਜ਼ਿੰਮੇਵਾਰ ਸਹੁਰਾ ਪਰਿਵਾਰ ਨੂੰ ਦੱਸਿਆ ਹੈ ਅਤੇ ਉਸ ਵੱਲੋਂ ਕਿਹਾ ਗਿਆ ਹੈ ਕਿ ਸਹੁਰਾ ਪਰਿਵਾਰ ਨੇ ਪੈਟਰੋਲ ਪਾ ਕੇ ਮੈਨੂੰ ਸਾੜ ਦਿੱਤਾ। ਪੀੜਤਾ ਦੇ ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਹੁਰਾ ਪਰਿਵਾਰ 1 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਜਿਸ ਕਾਰਲ ਮੇਰੀ ਲੜਕੀ ਉੱਤੇ ਪੈਟਰੋਲ ਪਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ । ਤਫਤੀਸ਼ੀ ਅਧਿਕਾਰੀ ਮਨਮੋਹਨ ਸਿੰਘ ਨੇ ਦੱਸਿਆ ਕਿ ਅਸੀ ਪੀੜਤ ਲੜਕੀ ਰਜਨੀ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਉੱਤੇ ਸਹੁਰਾ ਪਰਿਵਾਰ ਦੇ 4 ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ