ਦਰਸ਼ਨ ਕਰੋ ੳੁਸ ਅਸਥਾਨ ਤੇ ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਹੋੲੀ ਸੀ ..

ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ ਤਕਰੀਬਨ ਤਿੰਨ ਮਹੀਨੇ ਤਕ ਅੰਤਾਂ ਦਾ ਜਬਰ, ਜ਼ੁਲਮ, ਤਸ਼ੱਦਦ ਅਤੇ ਤਸੀਹੇ ਦੇਣ ਤੋਂ ਬਾਅਦ 9 ਜੂਨ, 1716 ਈ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਤੇ ਉਨ੍ਹਾਂ ਦੇ ਸਾਥੀਆਂ ਨੂੰ ਕਿਲ੍ਹੇ ਤੋਂ ਬਾਹਰ ਲਿਆਂਦਾ ਗਿਆ ਤੇ ਜਲੂਸ ਦੀ ਸ਼ਕਲ ਵਿਚ ਕੁਤਬ ਮੀਨਾਰ ਦੇ ਨੇੜੇ ਖਵਾਜਾ ਕੁਤਬਦੀਨ ਬਖਤਿਆਰ ਕਾਕੀ ਦੇ ਰੋਜ਼ੇ ਪਾਸ ਪਹੁੰਚਾਇਆ ਗਿਆ……… Image result for baba banda singh bahadur died ਬਹੁਤ ਸਾਰੇ ਚਸ਼ਮਦੀਦ ਗਵਾਹਾਂ ਅਨੁਸਾਰ ਬਾਬਾ ਬੰਦਾ ਸਿੰਘ ਦੀ ਸ਼ਹਾਦਤ ਇਸ ਤਰ੍ਹਾਂ ਹੋਈ: ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਜਾਮ ਪਿਲਾਉਣ ਤੋਂ ਪਹਿਲਾਂ ਉਨ੍ਹਾਂ ਦੇ ਪੌਣੇ ਚਾਰ ਸਾਲ ਦੇ ਪੁੱਤਰ ਅਜੈ ਸਿੰਘ ਨੂੰ ਕਤਲ ਕਰ ਕੇ ਉਸ ਦਾ ਧੜਕਦਾ ਦਿਲ ਬਾਬਾ ਜੀ ਦੇ ਮੂੰਹ ਵਿਚ ਤੁੰਨਿਆ ਗਿਆ……..  ਉਸ ਦੇ ਪੁੱਤਰ ਦੀਆਂ ਆਂਦਰਾਂ ਕੱਢ ਕੇ ਉਨ੍ਹਾਂ ਦਾ ਹਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਗਲ ਵਿਚ ਪਾਇਆ ਗਿਆ। Image result for baba banda singh bahadur diedਫਿਰ ਜਲਾਦ ਨੇ ਉਨ੍ਹਾਂ ਦੀਆਂ ਅੱਖਾਂ ਕੱਢੀਆਂ, ਹੱਥ ਪੈਰ ਕੱਟੇ ਗਏ, ਲਾਲ ਭਖਦੇ ਜੰਬੂਰਾਂ ਨਾਲ ਸਰੀਰ ਤੋਂ ਮਾਸ ਨੋਚਿਆ ਗਿਆ ਅਤੇ ਅੰਤ ਵਿਚ ਸਿਰ ਤੇ ਧੜ ਨੂੰ ਅਲੱਗ ਕਰ ਕੇ ਟੁਕੜੇ-ਟੁਕੜੇ ਕਰ ਦਿੱਤੇ ਗਏ।Image result for baba banda singh bahadur died ਸਿੱਖਾਂ ਦਾ ਪਹਿਲਾ ਹੁਕਮਰਾਨ ਇਸ ਤਰ੍ਹਾਂ ਸ਼ਹੀਦ ਹੋ ਗਿਆ। ਇਹ ਸ਼ਹੀਦੀ ਆਪਣੇ-ਆਪ ਵਿਚ ਅਦੁੱਤੀ ਤੇ ਲਾਸਾਨੀ ਸੀ। ਇਹ ਗੌਰਵ, ਮਾਣ ਪਰ ਅਸਰਚਜਤਾ ਵਾਲੀ ਗੱਲ ਹੈ…….. ਬਾਬਾ ਬੰਦਾ ਸਿੰਘ ਜੀ ਬਹਾਦਰ ਇਸ ਸਾਰੇ ਜ਼ੁਲਮ-ਸਿਤਮ ਦੌਰਾਨ ਪੂਰੀ ਤਰ੍ਹਾਂ ਅਹਿੱਲ ਅਤੇ ਅਡੋਲ ਰਹੇ। ਇਸ ਤਰ੍ਹਾਂ ਉਨ੍ਹਾਂ ਸਿੱਖ ਸ਼ਹੀਦੀ ਵਿਰਾਸਤ ਉੱਤੇ ਪੂਰਾ ਪਹਿਰਾ ਦਿੱਤਾ।

ਬਹੁਤ ਘੱਟ ਸੰਗਤ ਨੂੰ ਪਤਾ ਇਸ ਬਾਰੇ.. ਇਸ ਸਥਾਨ ਤੇ ਹੋੲੀ ਸੀ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ..ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: